Monday, July 20, 2026

ਅਕਾਲ ਅਕੈਡਮੀ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸਿੱਖ ਧਰਮ ਅਤੇ ਵਿਦਿਅਕ ਖੇਤਰ ‘ਚ’ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਸੰਸਥਾ ਕਲਗੀਧਰ ਟਰੱਸਟ

ppn0501201728

ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਪ੍ਰਬੰਧ ਹੇਠ ਚੱਲ ਰਹੀ ਅਕਾਲ ਅਕੈਡਮੀ, ਬਾਸਰਕੇ ਗਿਲ੍ਹਾਂ ਵੱਲੋ ਸ੍ਰੀ ਗੁਰੂ  ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਮੂਹਿਕ ਅਧਿਆਪਕਾਂ, ਵਿਦਿਆਰਥੀਆਂ, ਇਲਾਕਾ ਨਿਵਾਸੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ ਇਹ ਨਗਰ ਕੀਰਤਨ ਸਕੂਲ ਤੋਂ ਸ਼ੁਰੂ ਹੋ ਕੇ ਵੱਖ ਵੱਖ ਇਲਾਕਿਆਂ ਵਿੱਚੋ ਹੰੁਦਾ ਹੋਇਆ ਵਾਪਸ ਸਕੂਲ ਆ ਕੇ ਸੰਪੰਨ ਹੋਇਆ।ਸ਼ਰਧਾਲੂਆਂ ਵਲੋਂ ਜਗ੍ਹਾ-ਜਗ੍ਹਾ ਇਸ ਨਗਰ ਕੀਰਤਨ ਦਾ ਪੂਰੇ ਜਾਹੋ ਜਹਾਲ ਸਮੇਤ ਨਿੱਘਾ ਸਵਾਗਤ ਕੀਤਾ ਗਿਆ।ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਆਕਾਸ਼ ਗੁੰਜਾਊ ਜੈਕਾਰਿਆਂ ਨੇ ਮਾਹੌਲ ਨੂੰ ਜੋਸ਼ੀਲਾ ਤੇ ਖੁਸ਼ਗਵਾਰ ਕੀਤਾ।ਹੈਡਮਿਸਟ੍ਰੈਸ ਪ੍ਰਭਜੋਤ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨ ਸ਼ੈਲੀ ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਗੁਰੂ ਜੀ ਦੀਆਂ ਪੰਥਕ ਪ੍ਰੰਪਰਾਵਾਂ ਤੇ ਸਿਧਾਂਤਾਂ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਉਹਨਾਂ ਦੇ ਪਾਏ ਪੂਰਣਿਆਂ ਤੇ ਚੱਲਣਾ ਚਾਹੀਦਾ ਹੈ।ਇਸ ਦੌਰਾਨ ਸ਼ਰਧਾਲੂਆਂ ਵੱਲੋਂ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ ਤੇ ਪ੍ਰਬੰਧਕਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਟਰੱਸਟ ਵੱਲੋਂ ਹਰਜੀਤ ਸਿੰਘ, ਜਗਦੀਪ ਸਿੰਘ ਤੇ ਪਿ੍ਰੰ. ਗੁਰਸ਼ਰਨਜੀਤ ਕੌਰ ਚੌਗਾਵਾਂ ਬਰਾਂਚ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply