Tuesday, March 17, 2026

ਟੂਰਿਜ਼ਮ ਵਿਭਾਗ ਬਿਹਾਰ ਵਲੋਂ ‘ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ’ ਪੁਸਤਕ ਲੋਕ ਅਰਪਿਤ

ਪਟਨਾ ਸਾਹਿਬ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍ਰ: ਕਿਰਪਾਲ ਸਿੰਘ ਬਡੂੰਗਰ ਨੇ ਟੂਰਿਜ਼ਮ ਵਿਭਾਗ

ppn0501201731

ਬਿਹਾਰ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ’ ਲੋਕ ਅਰਪਣ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬਿਹਾਰ ਟੂਰਿਜ਼ਮ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ਿਤ ਪੁਸਤਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਨ ਸੂਰਬੀਰ ਯੋਧੇ ਅਤੇ ਇਨਕਲਾਬੀ ਹੋਣ ਦੇ ਨਾਲ-ਨਾਲ ਉਚ ਕੋਟੀ ਦੇ ਦਾਰਸ਼ਨਿਕ, ਕਵੀ ਅਤੇ ਰੂਹਾਨੀ ਪਾਤਸ਼ਾਹ ਸਨ। ਹਿੰਦ ਦਾ ਪੀਰ ਵਜੋਂ ਜਾਣੇ ਜਾਂਦੇ ਦਸਮੇਸ਼ ਪਿਤਾ ਦੀ ਵਿਚਾਰਧਾਰਾ ਅਤੇ ਸਿਖਿਆਵਾਂ ਨੇ ਨਾ ਸਿਰਫ ਸਮਾਜਿਕ ਤਬਦੀਲੀ ਲਿਆਂਦੀ ਬਲਕਿ ਜ਼ੁਲਮ ਖਿਲਾਫ਼ ਬਗਾਵਤ ਕਰਨ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਤੇ ਖਾਲਸੇ ਦੀ ਸਾਜਨਾ ਕਰਕੇ ਲੋਕਾਂ ਅੰਦਰ ਨਵੀਂ ਰੂਹ ਫੂਕੀ। ਉਨ੍ਹਾਂ ਅੰਦਰ ਦਲੇਰੀ ਅਤੇ ਬਹਾਦਰੀ ਦਾ ਜ਼ਜ਼ਬਾ ਪੈਦਾ ਕੀਤਾ ਅਤੇ ਪੰਜ ਪਿਆਰਿਆਂ ਦੀ ਸਾਜਨਾ ਕਰਕੇ ਜਾਤ-ਪਾਤ ਦੇ ਭਿੰਨ-ਭੇਦ ਨੂੰ ਖ਼ਤਮ ਕੀਤਾ।ਹਥਲੀ ਸੁਚਿੱਤਰ ਪੁਸਤਕ ਵਿੱਚ ਬਿਹਾਰ ਟੂਰਿਜ਼ਮ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਦੇ ਜੀਵਨ ਬ੍ਰਿਤਾਂਤ ਦੇ ਪ੍ਰਮੁੱਖ ਪਹਿਲੂਆਂ ਨੂੰ ਛੂਹਿਆ ਗਿਆ ਹੈ। ਇਸ ਦੇ ਇਲਾਵਾ ਸ੍ਰੀ ਪਟਨਾ ਸਾਹਿਬ ਨਾਲ ਸਬੰਧਿਤ ਇਤਿਹਾਸਕ ਅਸਥਾਨਾ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।ਤਖ਼ਤ ਸ੍ਰੀ ਪਟਨਾ ਸਾਹਿਬ ਦਾ ਇਤਿਹਾਸਕ ਮਹੱਤਵ ਅਤੇ ਹੋਰ ਬਹੁਤ ਸਾਰੀ ਖੋਜ ਭਰਪੂਰ ਜਾਣਕਾਰੀ ਦਿੱਤੀ ਗਈ ਹੈ ਜੋ ਪਾਠਕਾਂ ਦੀ ਜਾਣਕਾਰੀ ਵਿੱਚ ਵਾਧਾ ਕਰੇਗੀ।ਉਨ੍ਹਾਂ ਕਿਹਾ ਕਿ ਬਿਹਾਰ ਟੂਰਿਜ਼ਮ ਵਿਭਾਗ ਇਸ ਲਈ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਵਡਮੁੱਲੇ ਉਪਰਾਲੇ ਲਈ ਬਿਹਾਰ ਸਰਕਾਰ ਤੇ ਬਿਹਾਰ ਟੂਰਿਜ਼ਮ ਵਿਭਾਗ ਦੀ ਚੜ੍ਹਦੀ ਕਲਾ ਲਈ ਦਸਮੇਸ਼ ਪਿਤਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਕਿ ਉਹ ਬਿਹਾਰ ਦੇ ਸਮੁੱਚੇ ਭਾਈਚਾਰੇ ਤੇ ਆਪਣੀ ਕਿਰਪਾ ਬਣਾਈ ਰੱਖਣ ਤੇ ਇਹ ਪ੍ਰਾਂਤ ਦਿਨ ਦੁਗਨੀ ਰਾਤ ਚੌਗੁਣੀ ਤਰੱਕੀ ਕਰੇ ਤੇ ਇਸ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋਵੇ।
ਇਸ ਮੌਕੇ ਇਸ ਮੌਕੇ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ ਅੰਤ੍ਰਿੰਗ ਮੈਂਬਰ, ਰਜਿੰਦਰ ਸਿੰਘ ਮਹਿਤਾ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ, ਹਰਭਜਨ ਸਿੰਘ ਮਾਨਾਵਾਂ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਤੇ ਆਦਿ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply