Tuesday, March 17, 2026

ਪੋ੍: ਬਡੂੰਗਰ ਵਲੋਂ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਉਦਘਾਟਨ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਬਾਲ ਲੀਲਾ

ppn0501201732

ਮੈਣੀ ਸੰਗਤ ਸਾਹਿਬ ਵਿਖੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਜਿੱਥੇ ਬਿਹਾਰ ਸਰਕਾਰ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਦੇ ਪ੍ਰਬੰਧ ਕਰ ਰਹੀ ਹੈ ਓਥੇ ਕਾਰਸੇਵਾ ਵਾਲੇ ਸੰਤਾਂ ਮਹਾਂਪੁਰਸ਼ਾਂ ਨੇ ਵੀ ਤਨੋ-ਮਨੋ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਭਾਈ ਘਨਈਆ ਜੀ ਵਰਗੀ ਸੇਵਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜਗਤਾਰ ਸਿੰਘ ਨੇ ਸੰਗਤਾਂ ਦੀ ਸਹੂਲਤ ਲਈ ਮੈਡੀਕਲ ਕੈਂਪ ਲਗਾ ਕੇ ਬਹੁਤ ਸ਼ਲਾਘਾਯੋਗ ਉਪਰਾਲਾ ਕੀਤਾ ਹੈ।ਇਸ ਨਾਲ ਬੀਮਾਰ ਵਿਅਕਤੀਆਂ ਦੀ ਸੇਵਾ ਹੋਵੇਗੀ।
ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲਗਾਏ ਗਏ ਲੰਗਰ ਅਤੇ ਸੰਗਤਾਂ ਲਈ ਫਰੀ ਰਿਹਾਇਸ਼ ਦੀ ਸੇਵਾ ਦੀ ਵੀ ਸ਼ਲਾਘ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਭੂਰੀ ਵਾਲਿਆਂ ਨੇ ਅਨੇਕਾਂ ਸਿੱਖ ਗੁਰਧਾਮਾਂ ਦੀ ਸੇਵਾ ਕਰਵਾਈ ਹੈ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਇਸ ਪਾਵਨ ਦਿਹਾੜੇ ਤੇ ਨਿਭਾਈ ਜਾ ਰਹੀ ਸੇਵਾ ਲਈ ਧੰਨਵਾਦ ਕੀਤਾ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਜੀ ਆਇਆਂ ਕਹਿੰਦਿਆਂ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।  ਇਸ ਮੌਕੇ ਇਸ ਮੌਕੇ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ ਅੰਤ੍ਰਿੰਗ ਮੈਂਬਰ, ਰਜਿੰਦਰ ਸਿੰਘ ਮਹਿਤਾ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ, ਹਰਭਜਨ ਸਿੰਘ ਮਾਨਾਵਾਂ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਤੇ ਆਦਿ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply