Saturday, August 8, 2026

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ ਹੋਏ

ਪਟਨਾ ਸਾਹਿਬ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਅਤੇ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਗੁਰੂ

ppn0501201736

ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਆਪਣੇ ਆਖਰੀ ਦਿਨ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਏ। ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਿਕ ਹੋਈਆਂ। ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਿਤੀਸ਼ ਕੁਮਾਰ ਮੁੱਖ ਮੰਤਰੀ ਬਿਹਾਰ ਸਰਕਾਰ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮਾਂ ਵਿੱਚ ਸੰਤ ਸਮਾਜ, ਸੰਪ੍ਰਦਾਵਾਂ, ਟਕਸਾਲਾਂ, ਸੰਤਾਂ ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਉਦਾਸੀਨ ਅਤੇ ਨਿਰਮਲੇ ਸੰਪ੍ਰਦਾਵਾਂ ਅਤੇ ਸਰਬ ਧਰਮ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਾਜ਼ਰੀਆਂ ਭਰ ਕੇ ਆਪਣਾ-ਆਪਣਾ ਵਡਮੁੱਲਾ ਯੋਗਦਾਨ ਪਾਇਆ। ਪਟਨਾ ਸਾਹਿਬ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗ-ਮਗਾ ਉੱਠਿਆ ਤੇ ਸਵਰਗ ਜਿਹੇ ਨਜ਼ਾਰੇ ਦੇ ਅਨੰਦ ਦਾ ਅਨੁਭਵ ਹੁੰਦਾ ਜਾਪਿਆ। ਪਟਨਾ ਸਾਹਿਬ ਦੇ ਨਿਵਾਸੀਆਂ ਤੇ ਦੁਰ-ਦੁਰਾਡੇ ਤੋਂ ਆਈਆਂ ਸੰਗਤਾਂ ਤੇ ਕਲਗੀਧਰ ਦਸਮੇਸ਼ ਪਿਤਾ ਦੀਆਂ ਰਹਿਮਤ ਦੀਆਂ ਬਖਸ਼ਿਸ਼ਾਂ ਦੀ ਵਰਖਾ ਹੋਈ ਤੇ ਹਰ ਧਰਮ ਦੇ ਲੋਕ ਦਸਮ ਪਿਤਾ ਦੀਆਂ ਖੁਸ਼ੀਆਂ ਨਾਲ ਝੋਲੀਆਂ ਭਰ ਕੇ ਗਏ। ਸਭ ਨੇ ਸ਼ਰਧਾ-ਭਾਵਨਾ ਤੇ ਸਤਿਕਾਰ ਸਹਿਤ ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਇਸ ਨਾਲ ਲਗਦੇ ਗੁਰੂ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕੀਤੇ।
ਅੱਜ ਅੰਮ੍ਰਿਤ ਵੇਲੇ ਤੋਂ ਹੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਰੱਖੇ ਗਏ ਗੁਰਮਤਿ ਸਮਾਗਮਾਂ ਅਤੇ ਤਖ਼ਤ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿਖੇ ਰੱਖੇ ਗਏ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀਆਂ ਸ਼ਹਿਬਰਾਂ ਲਗਾਈਆਂ ਗਈਆਂ। ਸਾਰੀ ਕਾਇਨਾਤ ਵਿੱਚ ਦਸਮੇਸ਼ ਪਿਤਾ ਦੀ ਬਾਣੀ ਦੀ ਮਧੁਰ ਧੁਨ ਗੂੰਜਣ ਲੱਗੀ। ਪੰਥ ਪ੍ਰਸਿੱਧ ਕਥਾ ਵਾਚਕਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮ ਪਿਤਾ ਦੇ ਜੀਵਨ ਬ੍ਰਿਤਾਂਤ ਦੇ ਵੱਖ-ਵੱਖ ਪਹਿਲੂਆਂ ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਢਾਡੀ ਅਤੇ ਕਵੀਜਥਿਆਂ ਨੇ ਵਾਰਾਂ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਕਰਵਾਇਆ। ਕਵੀ ਦਰਬਾਰ ਵਿੱਚ ਮੰਨੇ ਪ੍ਰਮੰਨੇ ਨਾਮਵਰ ਸ਼ਾਇਰਾਂ ਨੇ ਹਿੱਸਾ ਲੈ ਕੇ ਸਰਬੰਸਦਾਨੀ, ਮਰਦ ਅਗੰਮੜੇ, ਸਾਹਿਬ-ਏ-ਕਮਾਲ, ਮਹਾਨ ਸਾਹਿਤਕਾਰ, 52 ਕਵੀਆਂ ਦੀ ਅਗਵਾਈ ਕਰਨ ਵਾਲੇ ਮਹਾਨ ਸ਼ਾਇਰ, ਕ੍ਰਾਂਤੀਕਾਰੀ, ਇਨਕਲਾਬੀ, ਸੂਰਮੇ, ਨੀਲੇ ਦੇ ਸ਼ਾਹ ਅਸਵਾਰ, ਚਿੱਟਿਆਂ ਬਾਜਾਂ ਵਾਲੇ, ਅੰਮ੍ਰਿਤ ਕੇ ਦਾਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਅਤੇ ਦਿਲ ਕੰਬਾ ਦੇਣ ਵਾਲੀਆਂ ਘਟਨਾਵਾਂ ਨੂੰ ਬੜੀ ਬਾਖੂਬੀ ਨਾਲ  ਆਪਣੀ ਕਲਮ ਦੀ ਜਾਦੂਗਰੀ ਵਿਚ ਪਰੋ ਕੇ ਸੰਗਤਾਂ ਦੇ ਰੂਬਰੂ ਪੇਸ਼ ਕੀਤਾ ਤੇ ਅੱਖੀਆਂ ‘ਚੋਂ ਨੀਰ ਵਹਾਅ ਦਿੱਤੇ।
ਸਮਾਗਮ ਦੇ ਅਖੀਰ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਾਗਮ ਵਿੱਚ ਹਾਜ਼ਰ ਤੇ ਸੇਵਾ ਨਿਭਾ ਰਹੇ ਸੰਤ ਸਮਾਜ, ਸੰਪ੍ਰਦਾਵਾਂ, ਟਕਸਾਲਾਂ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਉਦਾਸੀਨ ਅਤੇ ਨਿਰਮਲੇ ਸੰਪ੍ਰਦਾਵਾਂ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਭਾਰਤ ਦੇ ਇਲਾਵਾ ਚਾਈਨਾ, ਯੂ ਕੇ, ਰਸ਼ੀਆ, ਅਮਰੀਕਾ, ਇੰਗਲੈਂਡ ਅਤੇ ਹੋਰ ਦੇਸ਼ਾਂ ਤੋਂ ਦਰਸ਼ਨ ਕਰਨ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਹਿੰਦੂ, ਮੁਸਲਿਮ, ਜੈਨ, ਪਾਰਸੀ, ਬੋਧੀ, ਕ੍ਰਿਸ਼ਚਨ ਧਰਮ ਦੇ ਧਾਰਮਿਕ ਮੁਖੀ ਜਿਨ੍ਹਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਭਾਰਤ ਸਰਕਾਰ, ਰਾਜਨਾਥ ਸਿੰਘ ਗ੍ਰਹਿ ਮੰਤਰੀ, ਅਰੁਣ ਜੇਤਲੀ ਜੀ ਵਿਤ ਮੰਤਰੀ ਭਾਰਤ ਸਰਕਾਰ, ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਬੀਬਾ ਹਰਿਸਿਮਰਤ ਕੌਰ ਬਾਦਲ ਫੂਡ ਪ੍ਰੋਸੈਸਿੰਗ ਮੰਤਰੀ, ਨਿਤੀਸ਼ ਕੁਮਾਰ ਮੁੱਖ ਮੰਤਰੀ ਬਿਹਾਰ ਸਰਕਾਰ ਤੇ ਪ੍ਰਸ਼ਾਸਨ, ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ, ਰੈਡ ਕਰਾਸ ਅਤੇ ਮੈਡੀਕਲ ਸੁਸਾਇਟੀਆਂ, ਜੋੜਾ ਘਰ ਸੁਸਾਇਟੀਆਂ  ਅਤੇ ਸਰਬ ਧਰਮ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਹਰਿਮਮਦਰ ਸਾਹਿਬ ਦੇ ਸਮੁੱਚੇ ਸਟਾਫ਼ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply