
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਨਾਲ ਸੰਬੰਧਿਤ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਬੀ.ਸੀ ਵਿੰਗ, ਪੂਰਨ ਸਿੰਘ ਮੱਤੇਵਾਲ, ਮਨਮੋਹਨ ਸਿੰਘ ਟੀਟੂ, ਅਮਰਬੀਰ ਸਿੰਘ ਢੋਟ, ਅਮਰੀਕ ਸਿੰਘ ਲਾਲੀ, ਪਵਨ ਪੰਮਾ (ਸਾਰੇ ਕੋਂਸਲਰ), ਮਹਾਂਵੀਰ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ ਖਾਲਸਾ, ਭਰਪੂਰ ਸਿੰਘ ਖਾਲਸਾ, ਸੁਰਿੰਦਰ ਸ਼ਾਮ, ਸੁਰਜੀਤ ਸਿੰਘ ਸੰਧੂ, ਅਜਾਇਬ ਸਿੰਘ ਗਾਂਧੀ, ਗੁਰਦਿਆਲ ਸਿੰਘ ਹੁੰਦਲ, ਸੁਰਜੀਤ ਸਿੰਘ ਗਿੱਲ, ਨਵਜੀਤ ਸਿੰਘ ਲੱਕੀ, ਰਾਜ ਸਿੰਘ, ਹਰਸ਼ਪ੍ਰੀਤ ਸਿੰਘ ਸੰਧੂ, ਸੁਰਜੀਤ ਸਿੰਘ, ਪ੍ਰਭਜੀਤ ਸਿੰਘ, ਮਨਿੰਦਰਪਾਲ ਸਿੰਘ, ਸਿਮਰਜੀਤ ਸਿੰਘ ਆਦਿ ਸ਼ਾਮਿਲ ਹੋਏ।ਮੀਟਿੰਗ ਦੌਰਾਨ ਗੋਲਡੀ ਨੇ ਦਾਅਵਾ ਕੀਤਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਅਤੇ ਹਰੇਕ ਵਰਗ ਦੇ ਲੋਕਾਂ ਲਈ ਲਾਗੂ ਕੀਤੀਆਂ ਭਲਾਈ ਸਕੀਮਾਂ ਤੋਂ ਲੋਕ ਖੁਸ਼ ਹਨ ਅਤੇ ਉਨਾਂ ਨੇ ਤੀਜੀ ਵਾਰ ਫੇਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ‘ਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।ਉਨਾਂ ਨੇ ਹਾਜਰ ਅਕਾਲੀ ਆਗੂਆਂ ਤੇ ਵਰਕਰਾਂ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦੀ ਅਪੀਲ ਵੀ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media