Wednesday, July 3, 2024

ਪੀਲੀ ਕੁੰਗੀ ਤੋਂ ਡਰਨ ਦੀ ਨਹੀਂ, ਨਿਰੰਤਰ ਨਿਰੀਖਣ ਕਰਕੇ ਇਲਾਜ ਕਰਨ ਦੀ ਲੋੜ- ਡਾ. ਅਮਰੀਕ ਸਿੰਘ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ

ppn0601201701

ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਘਰੋਟਾ, ਸਿੰਬਲੀ ਗੁਜਰਾਂ,ਨੌਸ਼ਹਿਰਾ ਨਲਬੰਦਾ,ਢਾਕੀ ਸੈਦਾਂ ਆਦਿ ਦਾ ਦੌਰਾ ਕੀਤਾ। ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਬਣਾਈ ਇਸ ਟੀਮ ਵਿੱਚ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ,ਡਾ ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ,ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ ਸ਼ਾਮਿਲ ਸਨ।ਦੌਰੇ ਦੌਰਾਨ ਪਿੰਡ ਢਾਕੀ ਸੈਦਾਂ ਦੇ ਪ੍ਰੇਮ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿੱਚ ਕਣਕ ਦੀ ਕਿਸਮ ਐਚ ਡੀ 2967 ਤੇ ਪੀਲੀ ਕੁੰਗੀ ਦੇ ਸ਼ੁਰੂਆਤੀ ਲੱਛਣ ਦੇਖੇ ਗਏ ਅਤੇ ਮੌਕੇ ਤੇ ਹੀ ਪ੍ਰਭਾਵਤ ਖੇਤ ਵਿੱਚ ਪ੍ਰੋਪੀਕੋਨਾਜ਼ੋਲ ਦਾ ਛਿੜਕਾਅ ਕਰਵਾ ਦਿੱਤਾ ਗਿਆ ਤਾਂ ਜੋ ਅਗਾਂਹ ਬਿਮਾਰੀ ਨਾਂ ਫੈਲੇ।ਕਿਸਾਨਾਂ ਨੂੰ ਨਿਰੰਤਰ ਫਸਲ ਦਾ ਨਿਰੀਖਣ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਪੀਲੀ ਕੁੰਗੀ ਨਾਲ ਪ੍ਰਭਾਵਤ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।ਜਦੋਂ ਬਿਮਾਰੀ ਵਧ ਜਾਂਦੀ ਹੈ ਤਾਂ ਬਿਮਾਰੀ ਸਿੱਟਿਆਂ ਤੇ ਵੀ ਦਿਖਾਈ ਦਿੰਦੀ ਹੈ ਜਿਸ ਨਾਲ ਦਾਣੇ ਪਤਲੇ ਪੈ ਜਾਂਦੇ ਹਨ ਅਤੇ ਝਾੜ ਘੱਟ ਜਾਂਦਾ ਹੈ।ਪੀਲੀ ਕੁੰਗੀ ਦੇ ਪੀਲੇ ਕਣ ,ਹਲਦੀ ਦੇ ਪਾਊਡਰ ਵਾਂਗ ਹੱਥਾਂ ਅਤੇ ਕੱਪੜਿਆਂ ਤੇ ਵੀ ਲੱਗ ਜਾਂਦੇ ਹਨ,ਜੋ ਬਿਮਾਰੀ ਦੇ ਅਗਾਂਹ ਫੈਲਣ ਵਿੱਚ ਸਹਾਈ ਹੁੰਦੇ ਹਨ।ਡਾ ਸੰਦੀਪ ਸਿੰਘ ਢਿਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ (ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਈ ਵਾਰ ਕਿਸਾਨ ਕਣਕ ਦੀ ਫਸਲ ਦੇ ਪੌਦਿਆਂ ਦੇ ਪੱਤੇ ਪੀਲੇ ਹੋਣ ਤੇ ਪੀਲੀ ਕੁੰਗੀ ਦੇ ਭੁਲੇਖੇ ਦਵਾਈ ਦਾ ਛਿੜਕਾੳ ਸ਼ੁਰੂ ਕਰ ਦਿੰਦੇ ਹਨ ,ਜਿਸ ਨਾਲ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਵਧਦੇ ਹਨ।ਉਨਾਂ ਕਿਸਾਨਾਂ ਨੂੰੰ ਸਲਾਹ ਦਿੰਦਿਆਂ ਕਿਹਾ ਕਿ ਜਦ ਵੀ ਖੇਤਾਂ ਵਿੱਚ ਪੌਦਿਆਂ ਦੇ ਪੱਤੇ ਪੀਲੇ ਦਿਖਾਈ ਦੇਣ ਤਾਂ ਪ੍ਰਭਾਵਤ ਬੂਟਿਆਂ ਨੂੰ ਜੜਾਂ ਅਤੇ ਮਿੱਟੀ ਸਮੇਤ ਪੁੱਟ ਕੇ ਖੇਤੀ ਮਾਹਿਰਾਂ ਕੋਲ ਲਿਜਾ ਕੇ ਪਹਿਚਾਣ ਕਰਵਾਉਣ ਉਪਰੰਤ ਹੀ ਸਿਫਾਰਸ਼ਾਂ ਅਨੁਸਾਰ ਦਵਾਈਆਂ ਦਾ ਛਿੜਕਾਅ ਕਰਨ ਤਾਂ ਜੋ ਸਮੇਂ ਸਿਰ ਪੀਲੀ ਕੁੰਗੀ ਬਿਮਾਰੀ ਨੁੰ ਪੰਜਾਬ ਵਿੱਚ ਵਧਣ ਤੋਂ ਰੋਕਿਆ ਅਤੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।ਇਸ ਮੌਕੇ ਸੰਸਾਰ ਸਿੰਘ,ਮੇਜਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply