Friday, July 5, 2024

ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਣ ਅਧਿਕਾਰੀ – ਜਿਲਾ ਚੋਣ ਅਫਸਰ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਸਵੀਮਿੰਗ

ppn0601201702

ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਉਨ੍ਹਾਂ ਨੇ ਅਦਰਸ਼ ਚੋਣ ਜਾਬਤਾ ਲਾਗੂ ਹੋਣ `ਤੇ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ, ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ-2017 ਅਧੀਨ ਵੱਖ ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜਾਂ ਤੇ ਰੋਸ਼ਨੀ ਪਾਈ ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਨ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਲਨੀਤ ਸਿੰਘ ਖੁਰਾਨਾ ਐਸ.ਪੀ ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ, ਰਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਸਰਵਜੀਤ ਸਿੰਘ ਚੋਣ ਕਾਨੂੰਗੋ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਅਤੇ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਨਿਭਾਉਂਣ।ਉਨ੍ਹਾਂ ਸੰਬੋਧਨ ਦੇ ਦੋਰਾਨ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 50 ਹਜਾਰ ਤੋਂ ਜਿਆਦਾ ਰਾਸ਼ੀ ਅਗਰ ਕੋਈ ਇਕ ਸਥਾਨ ਤੋਂ ਦੂਸਰੇ ਸਥਾਨ ਤੱਕ ਲੈ ਕੇ ਆਉਂਦਾ ਜਾਂ ਜਾਂਦਾ ਹੈ ਤਾਂ ਨਾਕੇ ਦੇ ਦੋਰਾਨ ਪੁੱਛੇ ਜਾਣ ਤੇ ਇਸ ਬਾਰੇ ਪੂਰੀ ਜਾਣਕਾਰੀ ਦੇਣੀ ਹੋਵੇਗੀ।ਉਨ੍ਹਾਂ ਕਿਹਾ ਕਿ ਨਸਾ ਅਤੇ ਡਰੱਗ ਤੇ ਕੰਟਰੋਲ ਕਰਨ ਲਈ ਬਣਾਈਆਂ ਗਈਆਂ ਟੀਮਾਂ ਦੁਆਰਾ ਜਿਲ੍ਹੇ ਅੰਦਰ ਵੱਖ ਵੱਖ ਸਥਾਨਾਂ ਤੇ ਨਾਕੇ ਲਗਾ ਕੇ ਆਉਂਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਇਨ੍ਹਾਂ ਨਾਕਿਆਂ ਦੋਰਾਨ ਵੀਡਿਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply