
ਧੂਰੀ, 6 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਅਕਾਲੀ ਵਰਕਰਾਂ ਨੇ ਮੀਟਿੰਗ ਕੀਤੀ।ਜਿਸ ਵਿੱਚ ਹਰਨੇਕ ਸਿੰਘ ਦੀਵਾਨਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ `ਅਜ਼ਾਦ ਸੋਚ` ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਹੀ ਸੱਚਾਈ ਦਾ ਸਾਥ ਦਿੱਤਾ ਹੈ ਅਤੇ ਦਲਿੱਤ ਵਰਗ ਲਈ ਸਮੇਂ-ਸਮੇਂ ਯੋਗ ਕਦਮ ਚੁੱਕ ਕੇ ਨੇੜਤਾ ਪੈਦਾ ਕੀਤੀ ਗਈ ਹੈ ਜਿਸ ਦੀ ਬਦੌਲਤ ਹੀ ਸਮੂਹ ਸਮਾਜਿਕ ਵਰਗਾਂ ਦੇ ਨਾਲ-2 ਦਲਿੱਤ ਵਰਗ ਵੱਲੋਂ ਵੀ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਭੁਗਤ ਕੇ ਮਾਣ ਬਖਸ਼ਿਆ ਜਾਂਦਾ ਰਿਹਾ ਹੈ ਅਤੇ ਇਸ ਵਾਰ ਵੀ ਵਿਧਾਨ ਸਭਾ ਚੋਣਾਂ 2017 ਵਿੱਚ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ।ਉਹਨਾਂ ਪਾਰਟੀ ਵਰਕਰਾਂ ਦੇ ਪਾਰਟੀ ਲਈ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਖੂਬ ਪ੍ਰਸ਼ੰਸਾ ਕੀਤੀ।ਇਸ ਮੌਕੇ ਪਰਮਜੀਤ ਧੂਰਾ ਜ਼ਿਲਾ ਯੂਥ ਪ੍ਰਧਾਨ, ਡਾ. ਰਾਜ ਭਲਵਾਨ ਜ਼ਿਲਾ੍ਹ ਸੀਨੀਅਰ ਮੀਤ ਪ੍ਰਧਾਨ ਐਸ.ਸੀ ਵਿੰਗ, ਡਾ. ਰਾਜਵੀਰ ਸਿੰਘ ਲਸੋਈ ਜ਼ਿਲਾ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਧੂਰਾ, ਜਗਰੂਪ ਸਿੰਘ ਅਤੇ ਬੀਰਾ ਰਾਮ ਦੌਲਤਪੁਰ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media