Wednesday, March 18, 2026

ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿਚ ਡਿਊਟੀ ਟੀਮਾਂ ਲਈ ਜਾਰੀ ਕੀਤਾ ਜਾਵੇਗਾ ਐਪ – ਜ਼ਿਲ੍ਹਾ ਪੁਲਿਸ ਮੁਖੀ

ਫਾਜ਼ਿਲਕਾ, 6 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਇੱਥੇ ਆਰ.ਓਜ਼, ਏ.ਆਰ.ਓਜ਼, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਵਿਧਾਨ ਸਭਾ ਚੋਣਾਂ -2017 ਵਿਚ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕਰਨ। ਤਾਇਨਾਤ ਕੀਤੀਆਂ ਗਈਆਂ ਟੀਮਾਂ ਆਪਣਾ ਕੰਮ 24 ਘੰਟੇ ਕਰਨਗੀਆਂ।ਟੀਮਾਂ ਨਾਲ ਸਬੰਧਤ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਫਲਾਇੰਗ ਸੂਕੈਅਡ ਟੀਮ, ਸਟੇਟਿਕ ਸਰਵੇਲੈਂਸ ਟੀਮ, ਵੀਡੀਓ ਸਰਵੇਲੈਂਸ ਟੀਮ, ਵੀਡੀਓ ਵਿਊਂਗ ਟੀਮ ਅਤੇ ਖਰਚਾ ਨਿਗਰਾਨ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪਣਾ ਕੰਮ ਪੂਰੇ ਤੱਸਲੀਬਖ਼ਸ ਤਰੀਕੇ ਨਾਲ ਕਰਨਗੀਆਂ ਅਤੇ ਆਪਣੀ ਰੋਜ਼ਾਨਾ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਸ਼ਾਮ 5 ਵਜ਼ੇ ਤੱਕ ਦੇਣਗੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੁਲਿਸ ਨਾਕਿਆਂ ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਨਾਕਿਆਂ ਦੌਰਾਨ ਗੁਜ਼ਰਨ ਵਾਲੇ ਵਾਹਨਾਂ ਦੀ ਪੂਰੀ ਚੈਕਿੰਗ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਨਾਕਿਆਂ ਤੋਂ ਗੁਜ਼ਰਨ ਵਾਲੀਆਂ ਏ.ਟੀ.ਐਮ.ਵੈਨਾਂ ਅਤੇ ਐਬੂਲੈਂਸ ਨੂੰ ਵੀ ਚੈੱਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਵੀਡੀਓ ਟੀਮਾਂ ਹਰੇਕ ਉਮੀਦਵਾਰ ਵੱਲੋਂ ਕੀਤੀ ਜਾਣ ਵਾਲੀ ਰੈਲੀ, ਰੋਡ ਸ਼ੋਅ, ਲੋਕਾਂ ਦੇ ਇੱਕਠ ਅਤੇ ਉੱਥੇ ਦਿੱਤੇ ਜਾਣ ਵਾਲੇ ਭਾਸ਼ਣ ਨੂੰ ਰਿਕਾਰਡ ਕਰਨ। ਜੇਕਰ ਉਮੀਦਵਾਰ ਵੱਲੋਂ ਲੋਕਾਂ ਨੂੰ ਵੋਟਾਂ ਲਈ ਭਰਮਾਉਣ ਲਈ ਕਿਸੇ ਵੀ ਕਿਸਮ ਦਾ ਲਾਲਚ ਦਿੰਦਾ ਹੈ ਤਾਂ ਇਸ ਦੀ ਸੂਚਨਾਂ ਵੀ ਜ਼ਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਾਕਿਆਂ ਦੌਰਾਨ 50 ਹਜ਼ਾਰ ਰੁਪਏ ਜਾਂ ਇਸ ਤੋਂ ਜਿਆਦਾ ਦੀ ਨਗਦੀ ਫੜ੍ਹੀ ਜਾਂਦੀ ਹੈ ਤਾਂ ਉਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇ।ਇਸ ਸਬੰਧੀ ਬਣਦੀ ਕਾਰਵਾਈ ਜ਼ਿਲ੍ਹਾ ਪੱਧਰ ਤੇ ਗਠਿਤ ਕੀਤੀ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਸ਼ੇ ਅਤੇ ਧਨ ਬਲ ਆਦਿ ਦੀ ਵਰਤੋਂ ਨੂੰ ਰੋਕਣ ਲਈ ਪੂਰੀ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਇਜਾਜਤ ਨਾ ਦਿੱਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਰਿੰਦਰ ਭਾਰਗਵ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਲਈ ਹਰ ਅਧਿਕਾਰੀ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭੇਵਾ। ਉਨ੍ਹਾਂ ਨਾਲ ਹੀ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਡਿਊਟੀ ਕਰਨ ਵਾਲੀਆਂ ਟੀਮਾਂ ਲਈ ਐਪ ਜਾਰੀ ਕੀਤਾ ਜਾ ਰਿਹਾ ਹੈ। ਇੰਨ੍ਹਾਂ ਪਿੰਡਾਂ ਵਿਚ ਡਿਊਟੀ ਲਈ 18 ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਜਿਸ ਦੇ ਜਰੀਏ ਜਦੋਂ ਵੀ ਕਿਸੇ ਟੀਮ ਨੂੰ ਜਾਣਕਾਰੀ ਮਿਲੇਗੀ ਤਾਂ ਉਸਦਾ ਸਬੰਧਤ ਸਥਾਨ ਤੇ ਪਹੁੰਚਣਾ ਲਾਜ਼ਮੀ ਹੋਵੇਗਾ।
ਇਸ ਮੌਕੇ ਰਿਟਰਨਿੰਗ ਅਫ਼ਸਰ ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ ਵੱਲੋਂ ਸਮੂਹ ਟੀਮਾਂ ਨੂੰ ਟ੍ਰੇਨਿੰਗ ਵੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਅਰਵਿੰਦ ਕੁਮਾਰ, ਐਸ. ਪੀ (ਐਚ) ਕੰਵਰਦੀਪ ਕੌਰ, ਰਿਟਰਨਿੰਗ ਅਫ਼ਸਰ ਅਬੋਹਰ ਜਸਪ੍ਰੀਤ ਸਿੰਘ, ਰਿਟਰਨਿੰਗ ਅਫ਼ਸਰ ਬੱਲੁਆਣਾ ਸੁਰਿੰਦਰ ਸਿੰਘ ਢਿੱਲੋਂ ਆਦਿ ਵੀ ਹਾਜਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply