Wednesday, March 18, 2026

ਆਪ ਦੇ ਹਲਕਾ ਪੂਰਬੀ ਅਤੇ ਉਤਰੀ ਤੋਂ ਐਲਾਨੇ ਉਮੀਦਵਾਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਅਤੇ ਉਤਰੀ ਤੋਂ ਐਲਾਨੇ ਗਏ ਕ੍ਰੰਮਵਾਰ

ppn0601201708

ਉਮੀਦਵਾਰ ਸਰਬਜੋਤ ਸਿੰਘ ਧੰਜਲ ਅਤੇ ਮਨੀਸ਼ ਅਗਰਵਾਲ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਵਲੰਟੀਅਰਾਂ ਸਮੇਤ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਏੇ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੋਤ ਸਿੰਘ ਨੇ ਕਿਹਾ ਕਿ ਉਹ ਪਰਮਾਤਮਾ ਵੱਲੋਂ ਬਖਸ਼ੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਮੇਹਨਤ ਨਾਲ ਨਿਭਾਉਦੇ ਹੋਏ ਲੋਕਾਂ ਦੀ ਆਸ ਉਪਰ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਸਰਬਜੋਤ ਸਿੰਘ ਜੋ ਕਿ ਅੰਮ੍ਰਿਤਸਰ ਜੋਨ ਦੇ ਇੰਚਾਰਜ਼ ਵੱਜੋਂ ਵੀ ਸੇਵਾ ਨਿਭਾਅ ਰਹੇ ਹਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਗੰਦਲੀ ਹੋਈ ਰਾਜਨੀਤੀ ਨੂੰ ਸਾਫ਼ ਕਰਕੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਨਾਉਣਾ ਹੈ ਅਤੇ ਇਹ ਇਕ ਵਾਹਿਦ ਪਾਰਟੀ ਹੈ ਜਿਸ ਵਿਚ ਜ਼ਮੀਨ ਨਾਲ ਜੁੜੇ ਹੋਏ ਆਮ ਵਲੰਟੀਅਰਾਂ ਦੀ ਮੇਹਨਤ ਨੂੰ ਵੇਖਦੇ ਹੋਏ ਟਿੱਕਟ ਦਿੱਤੀ ਜਾਂਦੀ ਹੈ।ਮਨੀਸ਼ ਅਗਰਵਾਲ ਨੇ ਕਿਹਾ ਕਿ ਮੌਜੂਦਾ ਅਕਾਲੀ ਭਾਜਪਾ ਗੱਠਜੋੜ ਨੇ ਪੰਜਾਬ ਦੇ ਵਿਚ ਕਿਸੇ ਵੀ ਉਦਯੋਗ ਜਾਂ ਕਾਰੋਬਾਰ ਨੂੰ ਉਤਸ਼ਾਹਿਤ ਨਹੀਂ ਕੀਤਾ ਗਿਆ, ਜਿਸ ਕਰਕੇ ਕਾਰੋਬਾਰੀ ਲੋਕ ਆਪਣਾ ਕੰਮਕਾਜ਼ ਦੂਸਰੇ ਰਾਜਾਂ ਵਿਚ ਲੈ ਗਏ ਹਨ।ਭਾਜਪਾ ਵੱਲੋਂ ਕੀਤੀ ਗਈ ਨੋਟਬੰਦੀ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਇਸ ਲੋਟੂ ਟੋਲੇ ਨੂੰ ਰਾਜਨੀਤਿਕ ਨਕਸ਼ੇ ਤੋਂ ਮਿਟਾ ਕੇ ਪੰਜਾਬ ਨੂੰ ਖੁਸ਼ਹਾਲ ਬਨਾਉਣ ਲਈ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇਣ ਇਸ ਮੌਕੇ ਮੀਡੀਆ ਇੰਚਾਰਜ਼ ਮਾਝਾ ਜੋਨ ਗੁਰਭੇਜ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸੁਖਜਿੰਦਰਜੀਤ ਸਿੰਘ ਪੰਨੂ, ਸੁਰਿੰਦਰ ਕੰਵਲ, ਹਰਮਿੰਦਰ ਸਿੰਘ, ਕੁਲਬੀਰ ਸਿੰਘ ਅਟਾਰੀ, ਸੋਹਣ ਲਾਲ ਖੰਨਾ, ਅਰਵਿੰਦ ਨੰਦਾ, ਅਨਿਲ ਮਹਾਜਨ, ਸਰੋਵਰ ਸਿੰਘ, ਰਾਜੀਵ ਖਹਿਰਾ, ਜੋਨੀ ਵੱਲਾ, ਸੁਖਬੀਰ ਕੌਰ, ਸ਼ਿਵਾਨੀ ਸ਼ਰਮਾ, ਗੌਰੀ ਅਰੋੜਾ ਅਤੇ ਹੋਰ ਵਲੰਟੀਅਰ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply