Thursday, August 13, 2026

ਅਕਾਲੀ-ਭਾਜਪਾ ਸਰਕਾਰ ਨੇ ਕਰਵਾਇਆ ਰਿਕਾਰਡ ਤੋੜ ਵਿਕਾਸ -ਸਿੰਗਲਾ

ਬਠਿੰਡਾ, 6 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਸ਼ਹਿਰੀ ਸੀਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ

ppn0601201711

ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸ਼ਹਿਰ ਵਿਚ ਵੱਖ-ਵੱਖ ਵਾਰਡਾਂ ਵਿਚ ਰੱਖੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਬਠਿੰਡਾ ਜਿਲੇ ਦਾ ਜਿੰਨਾ ਵਿਕਾਸ ਹੋਇਆ ਹੈ ,ਉਸਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।ਸਿੰਗਲਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਚੌੜਾ ਅਤੇ ਸੁਰੱਖਿਅਤ ਬਣਾਇਆ ਗਿਆ ਹੈ ਜਦੋਂ ਕਿ ਲੋਕਾਂ ਨੂੰ 100 ਫੀਸਦੀ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਸੁਰੁ ਕੀਤੇ ਗਏ ਕਰੋੜਾਂ ਰੁਪਏ ਦੇ ਪ੍ਰੋਜੈਕਟ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ।ਲੋਕਾਂ ਨੂੰ ਸਾਫ ਪਾਣੀ ਉਪਲਬਣ ਕਰਵਾਉਣ ਲਈ ਸਾਰੇ ਵਾਰਡਾਂ ਵਿਚ ਆਰ.ਓ.ਪਲਾਂਟ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟ੍ਰੇਫਿਕ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਸ਼ਹਿਰ ਦੇ ਚਾਰੇ ਪਾਸੇ ਰਿੰਗ ਰੋਡ ਤੋਂ ਇਲਾਵਾ ਕਈ ਫਲਾਈਓਵਰ ਬਣਾਏ ਜਾ ਰਹੇ ਹਨ।ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਿੱਜੀ ਦਿਲਚਸਪੀ ਲੈ ਕੇ ਬਠਿੰਡਾ ਦਾ ਵਿਕਾਸ ਕਰਵਾਇਆ ਹੈ। ਰਿਫਾਈਨਰੀ, ਹਵਾਈ ਅੱਡੇ, ਏਮਜ਼ ਅਤੇ ਹੋਰ ਵੱਡੇ ਪ੍ਰੋਜੈਕਟਾਂ ਕਾਰਨ  ਅੱਜ ਬਠਿੰਡਾ ਦਾ ਨਾਮ ਦੇਸ਼ ਦੇ ਵੱਡੇ ਮਹਾਨਗਰਾਂ ਵਿਚ ਸ਼ਾਮਲ ਹੋ ਗਿਆ ਹੈ।ਸਰਕਾਰ ਵਿਚ ਹਰ ਇਕ ਵਿਅਕਤੀ ਦੀ ਖੁਸ਼ਹਾਲੀ ਦਾ ਧਿਆਨ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਵਿਕਾਸ ਦਾ ਇਹ ਸਿਲਸਿਲਾ ਇਸੇ ਤਰਾਂ੍ਹ ਚਲਦਾ ਰੱਖਣ ਲਈ ਇਕ ਵਾਰ ਫਿਰ ਸੂਬੇ ਵਿਚ ਅਕਾਲੀ-ਭਾਜਪਾ ਦੀ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਠਿੰਡਾ ਦੀ ਨੁਹਾਰ ਬਦਲਣ ਲਈ ਮੁੜ ਤੋਂ ਅਕਾਲੀ ਦਲ ਨੂੰ ਵੋਟਾਂ ਪਾ ਕੇ ਇਕ ਮਜਬੂਤ ਸਰਕਾਰ ਬਣਾਉਣ ਤਾਂ ਜੋ ਹਰ ਇਕ ਇਨਸਾਨ ਦੀ ਤਰੱਕੀ ਅਤੇ ਖੁਸ਼ਹਾਲੀ ਬਣੀ ਰਹੇ। ਇਸ ਮੌਕੇ ’ਤੇ ਵੱਖ ਵੱਖ ਅਕਾਲੀ ਅਤੇ ਭਾਜਪਾ ਦੇ ਆਗੂ ਹਾਜਰ ਰਹੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply