ਫਾਜ਼ਿਲਕਾ, 6 ਜਨਵਰੀ (ਵਿਨੀਤ ਅਰੋੜਾ) – ਮੌਸਮ ਦਾ ਮਿਜ਼ਾਜ ਆਏ ਦਿਨ ਸਰਦ ਹੁੰਦਾ ਜਾ ਰਿਹਾ ਹੈ। ਇਸ ਹੱਢ ਤੋੜ ਠੰਡ ਅਤੇ ਸੰਘਨੀ ਧੁੰਦ ਵਿੱਚ ਕਿਸੇ ਦਾ ਵੀ ਘੱਰੋ ਬਾਹਰ ਨਿਕਲਣ ਨੂੰ ਦਿਲ ਨਹੀ ਕਰਦਾ। ਇਸ ਸਰਦ ਮੋਸਮ ਵਿੱਚ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜਿਆਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਧੁੰਦ ਕਾਰਨ ਕਈ ਥਾਵਾਂ ਤੇ ਭਿਆਨਕ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ ਅਤੇ ਕਈ ਬੇਸ਼ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ। ਇਸੇ ਸੰਘਨੀ ਧੁੰਦ ਨੇ ਕੁਝ ਦਿਨ ਪਹਿਲਾਂ ਹੀ ਫਾਜ਼ਿਲਕਾ ਫਿਰੋਜਪੁਰ ਰੋਡ ਤੇ ਪੈਂਦੇ ਪਿੰਡ ਚਾਂਦਮਾਰੀ ਦੇ ਨੇੜੇ ਇਕ ਭਿਆਨਕ ਸੜਕ ਹਾਦਸੇ ਵਿੱਚ ਫਾਜ਼ਿਲਕਾ ਦੇ 14 ਅਧਿਆਪਕਾਂ ਦੀ ਜਾਨ ਲੈ ਲਈ।
ਅਜਿਹੇ ਹਾਲਾਤਾਂ ਵਿੰਚ ਕੋਈ ਹੋਰ ਮੰਦੀਭਾਗੀ ਘਟਨਾ ਨਾ ਵਾਪਰੇ ਇਸ ਲਈ ਚੋਕਸੀ ਵਰਤਨ ਦੀ ਬਹੁਤ ਲੋੜ ਹੈ। ਮੌਸਮ ਦੇ ਤੀਖੇ ਤੇਵਰ ਨੂੰ ਵੇਖਦੇ ਹੋਏ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇ ਨਜਰ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਫਾਜਿਲਕਾ ਮੈਡਮ ਈਸ਼ਾ ਕਾਲੀਆਂ ਆਈ.ਏ.ਐਸ ਨੇ ਆਪਣੇ ਜਾਫਤਾ ਫੌਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਅੱਜ ਮਿਤੀ 07/01/2017 ਤੋਂ 16/01/2017 ਤੱਕ ਜਿਲ੍ਹਾ ਫਾਜ਼ਿਲਕਾ ਅਧੀਨ ਆਉਂਦੇ ਸਾਰੇ ਐਲੀਮੈਂਟਰੀ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਕੂਲ ਖੁੱਲਣ ਦਾ ਸਮਾਂ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਅਤੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸੈਕੰਡਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰ 10:00 ਵਜੇ ਤੋਂ 3:20 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤਾ ਹੈ। ਡੀ.ਸੀ. ਈਸ਼ਾ ਕਾਲੀਆ ਨੇ ਇਹਨਾਂ ਹੁੱਕਮਾਂ ਨੂੰ ਤੁਰੰਤ ਤਾਮੀਲ ਕਰਵਾਉਂਣ ਲਈ ਫਾਜ਼ਿਲਕਾ ਦੇ ਜਿਲ੍ਹਾ ਸਿੱਖਿਆ ਅਫਸਰ (ਸੈਕੰ.) ਪਰਗਟ ਸਿੰਘ ਬਰਾੜ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸੰਦੀਪ ਕੁਮਾਰ ਧੁੜੀਆਂ ਨੂੰ ਲੋਂੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿਤੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media