ਫਾਜ਼ਿਲਕਾ, 7 ਜਨਵਰੀ (ਵਿਨੀਤ ਅਰੋੜਾ)- ਸ਼ਹੀਦ ਬਲਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਾਬੂਆਣਾ ਵਿਚ ਪ੍ਰਿੰਸੀਪਲ ਸਤੀਸ਼ ਸ਼ਰਮਾ ਦੀ ਅਗਵਾਈ ਵਿਚ ਬੁੱਕ ਬੈਂਕ ਦੀ ਸਥਾਪਨਾ ਕੀਤੀ ਗਈ। ਜਿਸਦਾ ਇੰਚਾਰਜ਼ ਅਮਿਤ ਜੁਨੇਜਾ ਲੈਕਚਰਾਰ ਅਰਥ ਸ਼ਾਸਤਰ, ਨੂੰ ਬਣਾਇਆ ਗਿਆ।ਜਾਣਕਾਰੀ ਦਿੰਦੇ ਹੋਏ ਅਮਿਤ ਨੇ ਕਿਹਾ ਕਿ ਬੁੱਕ ਬੈਂਕ ਸਥਾਪਤ ਕਰਨ ਦਾ ਮੁੱਖ ਮੰਤਵ ਅਜਿਹੇ ਬੱਚਿਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣਾ ਹੈ, ਜੋ ਆਪਣੀ ਪਰਿਵਾਰਕ ਮਜ਼ਬੂਰੀ ਦੇ ਕਾਰਨ ਕਿਤਾਬਾਂ ਖਰੀਦਣ ਵਿਚ ਅਸਮਰਥ ਹਨ।ਇਸ ਬੁੱਕ ਬੈਂਕ ਦੇ ਸ਼ੁਰੂ ਹੋਣ ਨਾਲ ਅਸਮਰਥ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾ ਸਕਣਗੇ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੇ ਕੋਲ ਮੌਜ਼ੂਦ ਗੈਰ ਜ਼ਰੂਰੀ ਕਿਤਾਬਾਂ ਇਸ ਬੁੱਕ ਬੈਂਕ ਵਿਚ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ, ਤਾਂਕਿ ਉਨ੍ਹਾਂ ਨੂੰ ਜ਼ਰੂਰਤਮੰਦ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media