
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ)- ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 36 ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਹਲਕੇ ਦੇ ਵਾਰਡ ਪ੍ਰਧਾਨ ਮਹਿਲ ਸਿੰਘ ਗਿਲ ਨੇ 20 ਤੋਂ ਵਧ ਆਗੂਆਂ ਸਮੇਤ ‘ਆਪ’ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿਜਰ ਦੀ ਅਗਵਾਈ ਵਿਚ ‘ਆਪ’ ਦਾ ਝਾੜੂ ਫੜ੍ਹ ਲਿਆ।‘ਆਪ’ ਦਾ ਝਾੜੂ ਫੜਣ ਵਾਲੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਾਲ ਇਲਾਕੇ ਦੇ ਬਹੁਤ ਸਾਰੇ ਪਰਿਵਾਰ ਜੁੜੇ ਹੋਏ ਹਨ, ਜਿਨ੍ਹਾਂ ਦਾ ਸਮਰਥਨ ਇਸ ਵਾਰ ਆਪ ਨੂੰ ਹੀ ਰਹੇਗਾ।ਪਾਰਟੀ ‘ਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਨੇ ਮੰਦਿਰ ਵਾਲਾ ਬਾਜ਼ਾਰ ਵਿਚ ਇਕ ਦਫਤਰ ਵੀ ਖੋਲਿਆ।
ਹਲਕਾ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਦੱਖਣੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਸੌ ਫੀਸਦੀ ਪੱਕੀ ਹੈ, ਕਿਉਂਕਿ ਚੋਣ ਜ਼ਾਬਤੇ ਤੋਂ ਬਾਅਦ ਵੱਖ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਲ ਹੋ ਰਹੇ ਹਨ, ਜੋ ਟ੍ਰੇਲਰ ਹੈ ਤੇ ਹਾਲੇ ਰਵਾਇਤੀ ਪਾਰਟੀਆਂ ਨੂੰ ਵੱਡੇ ਝਟਕੇ ਦੇਣੇ ਬਾਕੀ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਰਲ ਕੇ ਲਗਾਤਾਰ ਪੰਜਾਬ ਨੂੰ ਲੁੱਟਿਆ ਹੈ। ਇਸ ਲਈ ਜਨਤਾ ਹੁਣ ਆਉਣ ਵਾਲੀ 4 ਫਰਵਰੀ ਨੂੰ ਝਾੜੂ ਚਲਾ ਕੇ ਵਿਰੋਧੀਆਂ ਦਾ ਸਫਾਇਆ ਕਰਕੇ ਉਨ੍ਹਾਂ ਨੂੰ ਤਕੜਾ ਸਬਕ ਸਿਖਾਏਗੀ। ਇਸ ਮੌਕੇ ਤੇ ‘ਆਪ’ ‘ਚ ਸ਼ਮੂਲੀਅਤ ਕਰਨ ਵਾਲੇ ਆਗੂਆਂ ‘ਚ ਮਹਿਲ ਸਿੰਘ ਗਿਲ, ਮੇਜਰ ਸਿੰਘ, ਸਤਨਾਮ ਸਿੰਘ ਟੇਰਾ, ਭਗਤ ਸਿੰਘ, ਸੁਲੱਖਣ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਬਖਸ਼ੀਸ਼ ਸਿੰਘ, ਸੋਹਣ ਸਿੰਘ, ਮਹਾਂਵੀਰ ਸਿੰਘ ਜੱਗੀ, ਰਣਜੀਤ ਸਿੰਘ, ਬਿੱਲਾ ਸਿੰਘ, ਜੱਗਾ ਸਿੰਘ, ਕਸ਼ਮੀਰ ਸਿੰਘ, ਬੋਬੀ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਰੁਪਿੰਦਰ ਸਿੰਘ ਆਦਿ ਮੌਜੂਦ ਸਨ, ਜਿਨ੍ਹਾਂ ਨੂੰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media