Friday, August 14, 2026

ਜੂਨੀਅਰ ਪੰਜਾਬ ਸਟੇਟ ਪਾਵਰ ਲਿਫਟਿੰਗ ਚੈਂਪੀਅਨ ਬਣਿਆ ਬਾਬਾ ਫ਼ਰੀਦ ਕਾਲਜ ਦਾ ਵਿਦਿਆਰਥੀ

ਬਠਿੰਡਾ, 8 ਜਨਵਰੀ (ਅਵਤਾਰ ਸਿੰਘ

L
L

ਕੈਂਥ, ਜਸਵਿੰਦਰ ਸਿੰਘ ਜੱਸੀ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ ਖੇਤਰ ਵਿੱਚ

ਮੱਲਾਂ ਮਾਰਨ ਦੇ ਨਾਲ ਨਾਲ ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਬੀਤੇ ਦਿਨੀ ਲੁਧਿਆਣਾ ਵਿਖੇ ਹੋਈ ਜੂਨੀਅਰ ਪੰਜਾਬ ਸਟੇਟ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਬਾਬਾ ਫ਼ਰੀਦ ਕਾਲਜ ਦੇ ਬੀ.ਏ. ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ 105 ਕਿਲੋਗ੍ਰਾਮ ਭਾਰ ਵਰਗ ਵਿੱਚ ਆਪਣੀ ਖੇਡ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਚੈਂਪੀਅਨ ਬਣਿਆ ਹੈ।ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਸ ਹੋਣਹਾਰ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।
ਬਾਬਾ ਫ਼ਰੀਦ ਗਰੁੱਪ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀ, ਉਸ ਦੇ ਮਾਪਿਆਂ ਅਤੇ ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਪੋਰਟਸ ਇੰਚਾਰਜ ਨੂੰ ਇਸ ਅਹਿਮ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ ਜਿਸ ਨੇ ਅਜਿਹੀਆਂ ਮਾਣ ਮੱਤੀ ਪ੍ਰਾਪਤੀ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ। ਉਨਾਂ ਨੇ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਇੰਟਰ ਵਰਸਿਟੀ ਅਤੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿਚ ਵੀ ਇਹ ਵਿਦਿਆਰਥੀ ਜਿੱਤ ਹਾਸਲ ਕਰਕੇ ਸੰਸਥਾ ਦਾ ਨਾਂ ਹੋਰ ਬੁਲੰਦੀਆਂ ਤੇ ਲੈ ਕੇ ਜਾਵੇਗਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply