
ਫਾਜਿਲਕਾ, 10 ਜੂਨ (ਵਿਨੀਤ ਅਰੋੜਾ) – ਸਥਾਨਕ ਆਤਵ ਵਲੱਭ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮਰ ਕੈਂਪ ਲਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਸੰਗੀਤਾ ਤਿੰਨਾ ਨੇ ਦੱਸਿਆ ਕਿ 10 ਦਿਨ ਚੱਲਣ ਵਾਲੇ ਇਸ ਕੈਂਪ ਵਿਚ ਵਿਦਿਆਰਥੀ ਸਵੇਰੇ 6ਵਜ਼ੇ ਆ ਕੇ ਯੋਗਾ ਕਰਦੇ ਅਤੇ ਬਾਅਦ ਵਿਚ ਫਿਰ ਵੱਖ ਵੱਖ ਤਰ੍ਹਾਂ ਦੀਆਂ ਕਿਰਿਆਵਾਂ ਵਿਚ ਭਾਗ ਲੈਂਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਘੁੰਗਰੂਆਂ ਦੀ ਝਨਕਾਰ ਤੇ ਨੱਚਦੇ, ਇਸ ਤੋਂ ਇਲਾਵਾ ਵਿਦਿਆਰਥੀ ਜਿਆਦਾ ਤੋਂ ਜਿਆਦਾ ਮਨਪ੍ਰਚਾਵੇ ਦੀਆਂ ਗਤੀਵਿਧੀਆਂ ਵਿਚ ਭਾਗ ਲੈਂਦੇ ਜਿਸ ਵਿਚ ਉਹ ਸੰਗੀਤ ਸਿੱਖਣਾ, ਗਾਉਣਾ, ਕਰਾਟੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਵਿਚ ਭਾਗ ਲੈਂਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਰ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਚੰਗੇ ਗੁਣ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਅਧਿਆਪਕ ਸੰਦੀਪ ਕੌਰ ਤੋਂ ਇਲਾਵਾ ਸਕੂਲ ਦੇ ਹੋਰਨਾਂ ਅਧਿਆਪਕਾਂ ਵੱਲੋਂ ਵੀ ਹਿੱਸਾ ਲੈਕੇ ਵਿਦਿਆਰਥੀਆਂ ਨੂੰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media