Saturday, August 8, 2026

ਜਿਆਣੀ ਨੇ ਸਰਹੱਦੀ ਪਿੰਡਾਂ ਵਿੱਚ ਨੁੱਕੜ ਸਭਾਵਾਂ ਕਰਕੇ ਕੀਤੇ ਗਏ ਕੰਮਾਂ ਦੀ ਦਿੱਤੀ ਜਾਣਕਾਰੀ

ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਅੱਜ ਸਰਹੱਦੀ ਪਿੰਡਾਂ ਰੂਪ

ppn0801201715

ਨਗਰ, ਮੁੰਬੇਕੀ ਅਤੇ ਗੰਜੂਆਣਾ ਵਿਚ ਪ੍ਰਚਾਰ ਸਬੰਧੀ ਨੁਕੜ ਸਭਾਵਾਂ ਕੀਤੀਆਂ ਗਈਆਂ। ਪਿੰਡਾਂ ਦੇ ਵਾਸੀਆਂ ਨੂੰ ਸੰਬੋਧਤ ਕਰਦੇ ਹੋਏ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਭਰ ਵਿਚ ਵਿਕਾਸ ਕੰਮਾਂ ਦੀ ਝੜੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਔਰਤਾ, ਅੰਗਹੀਨਾਂ ਨੂੰ ਪੈਨਸ਼ਨ ਦਿੱਤੀ ਗਈ ਹੈ। ਜਿਆਣੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸੁਵਿਧਾ ਦਿੱਤੀ ਗਈ ਹੈ। ਪਿੰਡਾਂ ਤੋਂ ਲੇਕੇ ਢਾਣੀਆਂ ਤੱਕ ਬਿਜਲੀ ਸਪਲਾਈ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪਿੰਡ ਪਿੰਡ ਵਿਚ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱੲਂਆ ਕਰਵਾਉਣ ਲਈ ਆਰ.ਓ.ਸਿਸਅਮ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਫਾਜ਼ਿਲਕਾ ਤੋਂ ਲੈਕੇ ਹਰ ਪਿੰਡ ਤੋਂ ਹੁੰਦੇ ਹੋਏ ਭਾਰਤ ਪਾਕਿਸਤਾਨ ਸਰਹੱਦ ਤੱਕ ਵਿਕਾਸ ਕੰਮਾਂ ਦੀ ਝੜੀ ਲਗਾਈ ਗਈ ਹੈ। ਜਿਸ ਤੋਂ ਹਰ ਵਰਗ ਖੁਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਜੋ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਉਹ ਅੱਜ ਤੱਕ ਕੋਂ ਵੀ ਸਰਕਾਰ ਨਹੀ ਕਰ ਸਕੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਅਕਾਲੀ ਭਾਜਪਾ ਹੀ ਸਭ ਤੋਂ ਵਧੀਆ ਸਰਕਾਰ ਹੈ ਅਤੇ ਅਕਾਲੀ ਭਾਜਪਾ ਸਰਕਾਰ ਹੀ ਪੰਜਾਬ ਦਾ ਵਿਕਾਸ ਕੰਮ ਕਰਵਾ ਸਕਦੀ ਹੈ। ਜਿਆਣੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਜੋ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਦੇ ਨਾਂ ਤੇ ਹੀ ਵੋਟ ਮੰਗੇ ਜਾ ਰਹੇ ਹਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply