ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਦੇ ਸਬੰਧ ਵਿਚ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਚੋਣਾਂ ਦੇ ਦਿਨਾਂ ਦੌਰਾਨ 24 ਘੰਟੇ ਕੰਮ ਕਰੇਗਾ। ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਅਤੇ ਕਾਲ ਸੈਂਟਰ ਦਾ ਟੋਲ ਫਰੀ ਨੰਬਰ 1800-180-2616 ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਵਿਅਕਤੀ ਵੱਲੋਂ ਜੇਕਰ ਕੋਈ ਵੀ ਸ਼ਿਕਾਇਤ ਜਾਂ ਸੁਝਾਅ ਹੋਵੇ ਤਾਂ ਹਫ਼ਤੇ ਦੇ ਕਿਸੇ ਵੀ ਦਿਨ ਅਤੇ ਕਿਸੇ ਵੀ ਸਮੇਂ ਉਕਤ ਨੰਬਰ ਤੇ ਟੈਲੀਫੋਨ/ਕਾਲ ਕਰਕੇ ਨੋਟ ਕਰਵਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਚੋਣਾਂ ਸਬੰਧੀ ਭ੍ਰਿਸ਼ਟ ਆਚਰਣ ਸਬੰਧੀ ਕੋਈ ਵੀ ਘਟਨਾ ਧਿਆਨ ਵਿਚ ਆਉਣ ’ਤੇ ਅਜਿਹਾ ਵਾਕਿਆ ਤੁਰੰਤ ਉਪਰੋਕਤ ਟੋਲ ਫ੍ਰੀ ਨੰਬਰ ’ਤੇ ਦਰਜ ਕਰਵਾ ਸਕਦੇ ਹਨ। ਇਸ ਦਫ਼ਤਰ ਵੱਲੋ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਹ ਸਹੂਲਤ ਭਾਰਤ ਚੋਣ ਕਮਿਸ਼ਨ ਵੱਲੋ ਮਿੱਥੇ ਗਏ ਨਿਰਪੱਖ ਅਤੇ ਭੈਅ-ਮੁਕਤ ਚੋਣਾਂ ਦੇ ਟੀਚੇ ਨੂੰ ਮੁੱਖ ਰੱਖਦਿਆਂ ਉਪੱਲਭਧ ਕਰਵਾਈ ਗਈ ਹੈ। ਤਾਂ ਜੋ ਆਮ ਜਨਤਾ ਇਸ ਸਹੂਲਤ ਦਾ ਵੱਧ ਤੋ ਵੱਧ ਲਾਭ ਲੈ ਸਕੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media