ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ ਅਤੇ ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਦੀਪ ਕੁਮਾਰ ਧੂੜੀਆ ਨੂੰ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਿਲਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਜੀ.ਟੀ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਭਗਵੰਤ ਭਠੇਜਾ ਨੇ ਦੱਸਿਆ ਕਿ ਸੰਦੀਪ ਕੁਮਾਰ ਧੂੜੀਆ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੇ ਅਹੁਦੇ ਤੇ ਪਹਿਲਾਂ ਵੀ ਸੇਵਾਵਾਂ ਦਿੱਤੀਆਂ ਹਨ। ਇਸ ਲਈ ਸ਼੍ਰੀ ਧੂੜੀਆ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਇਸ ਤੋਂ ਇਲਾਵਾ ਯੂਨੀਅਨ ਨੇ ਉਨ੍ਹਾਂ ਨਾਲ ਨਵੇਂ ਸ਼ੈਸ਼ਨ ਲਈ ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖਾਹਾਂ ਸਬੰਧੀ ਬਜ਼ਟ ਮੈਡੀਕਲ ਪ੍ਰਤੀਪੂਰਤੀ ਬਿੱਲਾਂ ਦੇ ਬਜ਼ਟ ਸਮੇਤ ਪੈਨਸ਼ਨਰਜ਼, ਜੇਬੀਟੀ ਅਤੇ ਐਚਟੀ ਦੀ ਸੀਨੀਅਰਤਾ ਸੂਚੀ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਪ੍ਰਵੇਸ਼ ਕੁਆਰਡੀਨੇਟਰ ਗੁਰਦਿਆਲ ਸਿੰਘ, ਸੀਐਚਟੀ ਕ੍ਰਿਸ਼ਨ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਰਾਜੀਵ ਚਗਤੀ, ਅਮਨਦੀਪ ਸਿੰਘ, ਵਿਨੈ ਕੁਮਾਰ, ਰਵਿੰਦਰ ਕੁਮਾਰ, ਸੁਨੀਲ ਕੰਟੀਵਾਲ,ਅਭਿਜੀਤ ਕੁਮਾਰ, ਰਿਤੂ ਸੇਠੀ, ਸੌਰਵ ਧੂੜੀਆ, ਅਜਿੰਦਰ ਸ਼ਰਮਾ, ਸ਼ੁਸ਼ੀਲ ਕੁਮਾਰ ਲੈਕਚਰਾਰ, ਵਰਿੰਦਰ ਡੋਡਾ, ਸੁਰਿੰਦਰ ਸਿੰਘ ਤੋਂ ਇਲਾਵਾ ਦਫ਼ਤਰੀ ਅਮਲੇ ਤੋਂ ਸ਼ੁਸ਼ੀਲ ਕੁਮਾਰ ਸੁਪਰਡੈਂਟ ਤੋਂ ਇਲਾਵਾ ਹੋਰ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media