Wednesday, July 1, 2026

ਵੋਟਰ ਜਾਗਰੂਕਤਾ ਸੈਮੀਨਾਰ ਲਗਾਇਆ

ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਵਿਚ ਸਥਿਤ ਸ਼੍ਰੀ ਬਾਲਾ ਜੀ ਹੈਲਥ ਕਲੱਬ ਵਿਚ ਵੋਟਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਮੋਟੀਵੇਟਰ ਅਮ੍ਰਤ ਸਚਦੇਵਾ ਸਨ। ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਰਾਮ ਪ੍ਰਕਾਸ਼ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਲੋਕਾਂ ਨੂੰ ਸਹੀ ਅਤੇ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਦਾ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਸੰਬੋਧਤ ਕਰਦੇ ਹੋਏ ਮੋਟੀਵੇਟਰ ਅਮ੍ਰਤ ਸਚਦੇਵਾ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਲਾਲਚ ਵਿਚ ਆਕੇ ਵੋਟ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਸੂਝਬੂਝ ਅਤੇ ਬਿਨਾ ਲਾਲਚ ਦੇ ਆਪਦੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਕਲੱਬ ਦੇ ਮੈਂਬਰਾਂ ਨੂੰ ਸਹੁੰ ਚੁੱਕਵਾਈ ਗਈ ਕਿ ਉਹ ਆਪਣੀ ਵੋਟ ਦੀ ਸਹੀ ਖੰਗ ਨਾਲ ਵਰਤੋਂ ਕਰਨਗੇ ਅਤੇ ਵੋਟ ਦੇ ਪ੍ਰਤੀ ਲੋਕਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਮੌਕੇ ਸ਼੍ਰੀ ਸਚਦੇਵਾ ਨੇ ਕਲੱਬ ਵੱਲੋਂ ਚਲਾਏ ਜਾ ਰਹੇ ਨਸ਼ੇ ਦੇ ਖਿਲਾਫ਼ ਅਭਿਆਨ ਦੀ ਸ਼ਲਾਘਾ ਕੀਤੀ ਅਤ ਨੋਜ਼ਵਾਨਾਂ ਨੂੰ ਨਸ਼ੇ ਵਰਗੀ ਬੁਰੀ ਆਦਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਮੋਟੀਵੇਟਰ ਸਚਦੇਵਾ ਨੂੰ ਯਾਦਗਾਰੀ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਜੈ ਭਜੇੜੀਆ, ਸੰਜੈ ਜਾਜੋਰੀਆ, ਸ਼ਮੋਦਰ, ਰਾਜ ਪ੍ਰਕਾਸ਼, ਸ਼ਿਵਮ, ਰਾਹੁਲ, ਸਤ ਪ੍ਰਕਾਸ਼, ਸੋਨੂੰ, ਕਾਕਾ, ਵਿਨੋਦ, ਪਵਨ, ਡਾ. ਸੋਰਭ ਖੇੜਾ, ਬਲਦੀਪ ਸਿੰਘ ਮਾਨ ਅਤੇ ਹੋਰ ਹਾਜ਼ਰ ਸਨ।

Check Also

ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ …

Leave a Reply