Thursday, March 19, 2026

ਪੰਜਾਬੀ ਜਾਗਰਣ `ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ` ਜ਼ਿਲ੍ਹਾ ਲੁਧਿਆਣਾ ਨੇ ਜਿੱਤਿਆ

ਹਰ ਸਾਲ ਕਰਵਾਏ ਜਾਣਗੇ ਗੱਤਕਾ ਮੁਕਾਬਲੇ-ਵਰਿੰਦਰ ਵਾਲੀਆ

ppn0901201721ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ `ਪੰਜਾਬੀ ਜਾਗਰਣ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ 2016` ਦੇ ਫਾਈਨਲ ਮੁਕਾਬਲੇ ਕਰਵਾਏ ਗਏ।ਅਰਦਾਸ ਨਾਲ ਹੋਈ ਆਰੰਭਤਾ ਉਪਰੰਤ ਵੱਖ ਜਿਲਿਆਂ ਦੀਆਂ ਟੀਮਾਂ ਨੇ ਸਿੱਖ ਮਰਸ਼ਲ ਆਰਟ  ਦੇ ਕਰਤੱਬ ਦਿਖਾ ਕੇ ਹਜਾਰ ਦਰਸ਼ਕਾਂ ਨੂੰ ਅਚੰਭਿਤ ਕਰ ਦਿਤਾ।
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਫਾਈਨਲ ਮੁਕਾਬਲਿਆਂ ਵਿਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਪਹਿਲੇ ਸਥਾਨ, ਜ਼ਿਲ੍ਹਾ ਫਿਰੋਜ਼ਪੁਰ ਦੂਜੇ ਸਥਾਨ ਅਤੇ ਜ਼ਿਲ੍ਹਾ ਪਟਿਆਲਾ ਦੀ ਟੀਮ ਤੀਜੇ ਸਥਾਨ `ਤੇ ਰਹੀ।ਪੰਜਾਬੀ ਜਾਗਰਣ ਸਮੂਹ ਵੱਲੋ ਜੇਤੂ ਟੀਮਾਂ ਨੂੰ ਂ ਟਰਾਫੀਆਂ ਸਮੇਤ ਕ੍ਰਮਵਾਰ 51 ਹਜ਼ਾਰ, 31 ਹਜ਼ਾਰ ਅਤੇ 21 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਸੋਟੀ ਫਰੀ ਮੁਕਾਬਿਲਆਂ ਵਿਚ ਪਹਿਲੇ ਸਥਾਨ `ਤੇ ਲੁਧਿਆਣਾ ਦਾ ਸੁਖਵਿੰਦਰ ਸਿੰਘ, ਦੂਜੇ ਸਥਾਨ `ਤੇ ਫਤਿਹਗੜ੍ਹ ਸਾਹਿਬ ਦਾ ਮਨਦੀਪ ਸਿੰਘ ਅਤੇ ਤੀਜੇ ਸਥਾਨ `ਤੇ ਕਪੂਰਥਲਾ ਦਾ ਮਲਕੀਤ ਸਿੰਘ ਆਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਮੇਅਰ ਬਖਸ਼ੀ ਰਾਮ ਅਰੋੜਾ, ਡਿਪਟੀ ਕਮਿਸ਼ਨਰ ਬਸੰਤ ਗਰਗ, ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਆਗੂ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਵੜੈਚ, ਖਾਲਸਾ ਕਾਲਜ ਗਰਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ, ਖਾਲਸਾ ਕਾਲਜ ਦੇ ਪਿ੍ਰੰਸੀਪਲ ਮਹਿਲ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਅਕਾਲ ਪੁਰਖ ਕੀ ਫ਼ੌਜ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਤੋਂ ਇਲਾਵਾ ਗਰੇਟਰ ਪੰਜਾਬ ਜਾਗਰਣ ਪ੍ਰਕਾਸ਼ਨ ਲਿਮਟਿਡ ਦੇ ਚੀਫ਼ ਜਨਰਲ ਮੈਨੇਜਰ ਮਹਿੰਦਰ ਕੁਮਾਰ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ, ਸਟੇਟ ਹੈੱਡ ਮੀਨਾਕਸ਼ੀ ਸ਼ਰਮਾ, ਜਨਰਲ ਮੈਨੇਜਰ ਨੀਰਜ ਸ਼ਰਮਾ, ਰੈਜ਼ੀਡੈਂਟ ਐਡੀਟਰ ਅਮਿਤ ਸ਼ਰਮਾ, ਜੀ.ਐਮ ਮਾਰਕੀਟਿੰਗ ਬੀ.ਐਸ ਜਾਲਾ, ਏ.ਜੀ.ਐਮ ਮਾਰਕੀਟਿੰਗ ਪੰਜਾਬੀ ਜਾਗਰਣ ਰਾਜਿੰਦਰ ਸਿੰਘ ਮੋਹਨੀ, ਏਰੀਆ ਮੈਨੇਜਰ ਹਰਨੀਸ਼, ਮਾਰਕੀਟਿੰਗ ਮੈਨੇਜਰ ਓਮਕਾਰ ਸਿੰਘ, ਅਦਾਰਾ ਪੰਜਾਬ ਪੋਸਟ ਦੇ ਮੁੱਖ ਸੰਪਾਦਕ ਜਸਬੀਰ ਸਿੰਘ ਸੱਗੂ, ਆਦਿ ਸ਼ਖਸੀਅਤਾਂ ਵੀ ਮੌਜੂਦ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਸੇ ਪੰਜਾਬੀ ਅਖਬਾਰ ਵਲੋਂ ਗੱਤਕਾ ਮੁਕਾਬਲੇ ਨੂੰ ਵੱਡਾ ਉਪਰਾਲਾ ਦੱਸਿਆ।ਡਿਪਟੀ ਕਮਿਸ਼ਨਰ ਬਸੰਤ ਗਰਗ ਤੇ ਗੁਰਪ੍ਰੀਤ ਸਿੰਘ ਵੜੈਚ ਨੇ ਵੀ ਵਿਰਸਾ ਸੰਭਾਲ ਗੱਤਕਾ ਕੱਪ ਦੇ ਅਯੋਜਨ ਦੀ ਸ਼ਲਾਘਾ ਕੀਤੀ।
ਸਮੂਹ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ `ਪੰਜਾਬੀ ਜਾਗਰਣ` ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਨੇ ਐਲਾਨ ਕੀਤਾ ਕਿ ਅਦਾਰਾ ਵਲੋਂ ਹਰ ਸਾਲ ਗੱਤਕੇ ਦੇ ਮੁਕਾਬਲੇ ਵੱਡੇ ਪੱਧਰ `ਤੇ ਕਰਵਾਏ ਤਾਂ ਜੋ ਸਿੱਖ ਮਾਰਸ਼ਲ ਆਰਟ ਦੀ ਵਿਰਾਸਤ ਨੂੰ ਸੰਭਾਲਣ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਸਕੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply