Wednesday, October 7, 2026

ਸਵੀਪ ਪ੍ਰੋਗਰਾਮ ਤਹਿਤ ਡਰਾਇੰਗ ਤੇ ਪੇਟਿੰਗ ਮੁਕਾਬਲਾ ਕਰਵਾਇਆ

ਅਲਗੋ ਕੋਠੀ, 10 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਜ਼ਿਲ੍ਹਾ ਮੁੱਖ ਚੋਣਕਾਰ ਅਫਸਰ ਤਰਨਤਾਰਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟ

ppn1001201702

ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਵਿਖੇ ‘ਸਵੀਪ’ ਪ੍ਰੋਗਰਾਮ ਅਧੀਨ ਅੱਜ ਡਰਾਇੰਗ ਅਤੇ ਪੇਟਿੰਗ ਮੁਕਾਬਲਾ ਕਰਵਾਇਆ ਗਿਆ।ਕਾਬਲ ਸਿੰਘ ਆਰਟ ਐਂਡ ਕਰਾਫਟ ਅਧਿਆਪਕ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦੌਰਾਨ ਸਹਿਦੇਵ ਗਿਰੀ, ਸੁਨੀਤਾ ਰਾਣੀ, ਬਲਰਾਜ ਕੌਰ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ।ਇਸ ਮੁਕਾਬਲੇ ਵਿਚ ਸ਼ਾਮਲ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਸਹੀ ਵੋਟਿੰਗ ਪ੍ਰਕਿਰਿਆ ਅਪਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਮਾਜ ਨੂੰ ਪ੍ਰੇਰਿਆ।ਪ੍ਰਿੰਸੀਪਲ ਰਜਿੰਦਰ ਸ਼ਰਮਾ ਨੇ ਸੰਖੇਪ ਅਤੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਵੋਟ ਦੀ ਮਹੱਤਤਾ ਬਾਰੇ ਦੱਸਿਆ।ਇਸ ਮੌਕੇ ਜਗਦੀਸ਼ ਰਾਜ, ਪਿੰਦਰਜੀਤ ਸਿੰਘ, ਰਸ਼ਪਾਲ ਸਿੰਘ, ਭੁਪਿੰਦਰ ਕੌਰ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply