Tuesday, March 17, 2026

ਅਕਾਲੀ ਭਾਜਪਾ ਨੇ ਵਿਕਾਸ ਦੀ ਬਜਾਏ ਸੂਬੇ ਦਾ ਵਿਨਾਸ਼ ਕੀਤਾ – ਕੈਪਟਨ ਪਹੂਵਿੰਡੀਆ

ਅਲਗੋ ਕੋਠੀ, 10 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਵਿਕਾਸ ਦੇ ਮੁੱਦੇ ’ਤੇ ਚੋਣਾਂ ਲੜਨ ਦੇ ਦਗਮਜ਼ੇ ਮਾਰਨ ਵਾਲੀ ਅਕਾਲੀ ਭਾਜਪਾ ਸਰਕਾਰ ਨੇ

ppn1001201704

ਪਿਛਲੇ 10 ਸਾਲਾਂ ਵਿਚ ਵਿਕਾਸ ਦੀ ਬਜਾਏ ਸੂਬੇ ਦਾ ਵਿਨਾਸ਼ ਕੀਤਾ ਹੈ ਅਤੇ ਲੋਕਾਂ ਨੂੰ ਝੂਠਾ ਪ੍ਰਚਾਰ ਕਰਕੇ ਗੁੰਮਰਾਹ ਕਰਦਿਆਂ ਭਰਮਾਇਆ ਜਾ ਰਿਹਾ ਹੈ, ਪਰ ਲੋਕ ਇਨ੍ਹਾਂ ਨੂੰ ਠੋਕਵਾਂ ਜਵਾਬ ਦੇਣਗੇ।ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਤੋਂ ਉਮੀਦਵਾਰ ਕੈਪਟਨ ਬਿਕਰਮਾਜੀਤ ਸਿੰਘ ਪਹੂਵਿੰਡੀਆ ਨੇ ਪਿੰਡ ਨਾਰਲੀ ਵਿਖੇ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਕੀਤਾ।ਉਨ੍ਹਾਂ ਨੇ ਪਿੰਡ ਵਿਚ ਕੱਚੀਆਂ ਨਾਲੀਆਂ ਅਤੇ ਗਲੀਆਂ ਹੋਣ ਕਾਰਨ ਫੈਲੇ ਗੰਦਗੀ ਭਰੇ ਮਾਹੌਲ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਇਕ ਪਾਸੇ ਤਾਂ ਸਰਕਾਰ ਵਿਕਾਸ ਦੇ ਦਾਅਵੇ ਕਰ ਰਹੀ ਹੈ, ਪਰ ਦੂਸਰੇ ਪਾਸੇ ਆਮ ਲੋਕਾਂ ਨੂੰ ਬਰਸਾਤ ਦੇ ਦਿਨਾਂ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਗਲੀਆਂ ਅਤੇ ਨਾਲੀਆਂ ਕੱਚੀਆਂ ਹੋਣ ਕਾਰਨ ਇੱਥੇ ਤਲਾਬ ਲੱਗ ਜਾਂਦੇ ਹਨ।ਉਨ੍ਹਾਂ ਕਿਹਾ ਕਿ ਆਮ ਲੋਕ ਅਕਾਲੀ ਭਾਜਪਾ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਚੋਣਾਂ ਤੋਂ ਬਾਅਦ ਅਕਾਲੀ ਭਾਜਪਾ ਦਾ ਮੁਕੰਮਲ ਸਫਾਇਆ ਹੋ ਜਾਵੇਗਾ। ਕੈਪਟਨ ਪਹੂਵਿੰਡੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀ ਜਨਤਾ ਹਰੇਕ ਸੁੱਖ ਸਹੂਲਤ ਦਾ ਆਨੰਦ ਮਾਣ ਰਹੀ ਹੈ ਅਤੇ ਪੰਜਾਬ ਵਿਚ ਆਪ ਦੀ ਸਰਕਾਰ ਬਣਨ ’ਤੇ ਇੱਥੇ ਹਰੇਕ ਸਮਾਜਿਕ ਬੁਰਾਈ ਦਾ ਖਾਤਮਾ ਕਰਕੇ ਵਧੀਆ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਮਿਲ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਖਸ਼ੀਸ਼ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਗੋਲਾ, ਜਗਰੂਪ ਸਿੰਘ, ਕਿੰਦਰਬੀਰ ਸਿੰਘ, ਕਿਰਪਾਲ ਸਿੰਘ, ਹਰਪਾਲ ਸਿੰਘ, ਸੁਖਵਿੰਦਰ ਸਿੰਘ, ਰਛਪਾਲ ਸਿੰਘ, ਗੁਰਜੰਟ ਸਿੰਘ, ਸਰਪੰਚ ਦਿਲਬਾਗ ਸਿੰਘ, ਸਰਪੰਚ ਮਹਾਂਬੀਰ ਸਿੰਘ, ਰਜਿੰਦਰ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply