Wednesday, October 7, 2026

40 ਮੁਕਤਿਆਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ (ਖਿਦਰਾਣੇ ਦੀ ਢਾਬ) ਵਿਖੇ ਸ਼ਹੀਦ ਹੋਏ 40 ਸ਼ਹੀਦਾਂ, ਜਿਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ

paramjeet-singh-rana-1

ਗੋਬਿੰਦ ਸਿੰਘ ਜੀ ਨੇ ਮੁਕਤੇ ਹੋਣ ਦਾ ਵਰ ਬਖਸ਼ਿਆ, ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਨੀਵਾਰ 14 ਜਨਵਰੀ (ਮੁਤਾਬਕ 1 ਮਾਘ, ਨਾਨਕਸ਼ਾਹੀ ਸੰਮਤ 548) ਸ਼ਾਮ ਨੂੰ ਗੁ. ਬੰਗਲਾ ਸਾਹਿਬ ਵਿਖੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ), ਭਾਈ ਸੁਰਜੀਤ ਸਿੰਘ ਰਸੀਲਾ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ), ਭਾਈ ਤੇਜਿੰਦਰ ਸਿੰਘ (ਖੰਨਾ) ਅਤੇ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਕਥਾ ਰਾਹੀਂ 40 ਮੁਕਤਿਆਂ ਦੀ ਅਦੁਤੀ ਸ਼ਹਾਦਤ ਦੇ ਸੰਬੰਧ ਵਿੱਚ ਵਿਸਥਾਰ ਨਾਲ ਜਾਾਣਕਾਰੀ ਦੇਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply