ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਸਥਾਨਕ ਵਾਰਡ ਨੰਬਰ 3 ਅਤੇ 4 ਦੇ ਧਰਮਪੁਰਾ ਮੁਹੱਲਾ ਨਿਵਾਸੀ ਮੁਹੱਲੇ ਵਿੱਚ ਸੀਵਰੇਜ ਦੀ ਨਿਕਾਸੀ ਦਾ ਪੁਖਤਾ ਪ੍ਰਬੰਧ ਨਾ

ਹੋਣ ਕਾਰਨ ਮੁੱਖ ਰਸਤੇ `ਤੇ ਗੰਦੇ ਪਾਣੀ ਦੇ ਖੜੇ ਰਹਿਣ ਕਰਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।ਇਸੇ ਮੁੱਖ ਰਸਤੇ `ਤੇ ਬਾਬਾ ਪੀਰ ਦੀ ਸਮਾਧ ਵੀ ਹੈ, ਜਿਥੇ ਸੀਵਰੇਜ ਦਾ ਗੰਦਾ ਪਾਣੀ ਸੜਕ `ਤੇ ਖੜਾ ਰਹਿਣ ਕਾਰਨ ਬਦਬੂ ਫੈਲੀ ਹੋਈ ਹੈ ਅਤੇ ਅਨੇਕਾਂ ਬੀਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ।ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਨਾ ਸਿਰਫ ਸਮਾਧ ੳੁੱਪਰ ਮੱਥਾ ਟੇਕਣ ਜਾਣ ਵਾਲੇ ਲੋਕਾਂ ਨੂੰ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ, ਬਲਕਿ ਸਕੂਲੀ ਬੱਚਿਆਂ ਅਤੇ ਆਪਣੇ ਕੰਮਾਂ ਕਾਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਇਸ ਗੰਦੇ ਪਾਣੀ ਵਿੱਚੋਂ ਗੁਜਰਣ ਲਈ ਭਾਰੀ ਦਿਕੱਤਾਂ ਆਉਂਦੀਆਂ ਹਨ।ਮੁਹੱਲਾ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅਗਰ ਮੁੱਹਲੇ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-2 ਨਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਚੋਣਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਮੁੱਹਲਾ ਨਿਵਾਸੀ ਪਿਛਲੇ ਕਾਫੀ ਅਰਸੇ ਤੋਂ ਇਸ ਸਮੱਸਿਆ ਨਾਲ ਜੂ੍ਹਝ ਰਹੇ ਹਨ ਅਤੇ ਇਸ ਸਬੰਧੀ ਮੁਹੱਲੇ ਦੇ ਕੌਂਸਲਰਾਂ ਅਤੇ ਨਗਰ ਕੌਂਸਲ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਅਤੇ ਬਾਵਜੂਦ ਮੌਕਾ ਦੇਖਣ ਦੇ ਹਾਲੇ ਤੱਕ ਇਸ ਸਮੱਸਿਆ ਸਬੰਧੀ ਕੋਈ ਪੁਖਤਾ ਹੱਲ ਨਹੀਂ ਕੀਤਾ ਗਿਆ।ਜਿਸ ਕਾਰਨ ਮੁੱਹਲਾ ਨਿਵਾਸੀਆਂ ਵਿੱਚ ਵਾਰਡ ਦੇ ਕੌਂਸਲਰਾਂ, ਨਗਰ ਕੌਂਸਲ ਅਤੇ ਪ੍ਰਸ਼ਾਸਨ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।
Punjab Post Daily Online Newspaper & Print Media