ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਹਾਜ਼ਰੀ ਵਿੱਚ ਸਮੂਹ ਰਾਜਸੀ ਪਾਰਟੀਆਂ ਦੇ

ਨੁਮਾਇੰਦਿਆਂ ਦੇ ਸਾਹਮਣੇ ਵਿਧਾਨ ਸਭਾ ਚੋਣਾਂ-2017 ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਕੀਤੀ ਗਈ।ਜ਼ਿਲਾ ਚੋਣ ਅਫ਼ਸਰ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ ਸਾਰਣੀ ਦੇ ਅਨੁਸਾਰ ਕੀਤੀ ਗਈ ਹੈ।ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ।ਉਨਾਂ ਦੱਸਿਆ ਇਲੈਕਟਰੋਨਿਕ ਮੀਡੀਆ ਵਿੱਚ ਕਿਸੇ ਵੀ ਉਮੀਦਵਾਰ ਵੱਲੋਂ ਇਸ਼ਤਿਹਾਰ ਲਗਵਾਉਣ ਤੋਂ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੇ ਕੋਲੋਂ ਜ਼ਿਲਾ ਪੱਧਰ ’ਤੇ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਉਮੀਦਵਾਰ ਵੱਲੋਂ ਇਸ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਹਰੇਕ ਪ੍ਰਸਾਰਿਤ ਜਾਂ ਪ੍ਰਕਾਸ਼ਿਤ ਹੋਣ ਵਾਲੇ ਇਸ਼ਤਿਹਾਰ ਜਾਂ ਸ਼ੱਕੀ ਪੇਡ ਨਿਊਜ਼ ਦਾ ਖਰਚਾ ਉਮੀਦਵਾਰ ਦੇ ਖਰਚੇ ਵਿੱਚ ਜੋੜ ਦਿੱਤਾ ਜਾਵੇਗਾ ਅਤੇ ਸਬੰਧਤ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਹ ਖਰਚਾ ਉਮੀਦਵਾਰ ਵੱਲੋਂ ਚੋਣਾਂ ’ਤੇ ਕੀਤੇ ਜਾਣ ਵਾਲੇ ਕੁੱਲ ਖਰਚ ਦਾ ਹੀ ਹਿੱਸਾ ਹੋਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲਖ਼ਾ ਚੋਣ ਅਫ਼ਸਰ ਤਜਿੰਦਰਪਾਲ ਸਿੰਘ ਸੰਧੂ, ਜੀ.ਏ.ਟੂ ਡੀ ਸੀ ਵਿਕਾਸ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
Punjab Post Daily Online Newspaper & Print Media