Wednesday, October 14, 2026

ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਧਾਰਮਿਕ ਦੀਵਾਨਾਂ ਦੀ ਲੜੀ ਸ਼ੁਰੂ

PPN100614
ਬਠਿੰਡਾ, 10  ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਣੀ ਦੇ ਸ਼ੁੱਧ ਉਚਾਰਨ ਸੰਬੰਧੀ ਧਾਰਮਿਕ ਦੀਵਾਨਾਂ ਦੀ ਸ਼ੁਰੂਆਤ ਮੌਕੇ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਸ਼ਾਮ ਦੇ ਦੀਵਾਨ ਸੋਦਰ ਰਾਹਿਰਾਸ ਪਾਠ ਤੋਂ ਬਾਅਦ ਸਜਾਏ ਜਾਣ ਤੋਂ ਪਹਿਲਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਵਲੋਂ ਸ਼ਬਦ ਕੀਰਤਨ ਨਾਲ ਅਰੰਭਤਾ ਕਰਨ ਤੋਂ ਬਾਅਦ ਗਿਆਨੀ ਸਾਹਿਬ ਸਿੰਘ ਜੀ ਵਲੋਂ ਰਾਹਿਰਾਸ ਸਾਹਿਬ ਜੀ ਦੇ ਸਲੋਕ ਸ਼ੁੱਧ ਬਾਣੀ ਉਚਾਰਨ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਸਮਾਗਮ ਦੀ ਅਰਦਾਸ ਭਾਈ ਬੂਟਾ ਸਿੰਘ ਮੁੱਖ ਗ੍ਰੰਥੀ ਵਲੋਂ ਕੀਤੀ ਗਈ। ਇਸ ਮੌਕੇ  ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰ ਭਾਈ ਅਮਰਜੀਤ ਸਿੰਘ, ਦਿਲਜੀਤ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਮਹੇਸ਼ਇੰਦਰ ਸਿੰਘ ਵਲੋਂ ਬਚਿੱਤਰ ਸਿੰਘ ਪੁੱਤਰ ਭਾਈ ਪ੍ਰੇਮ ਸਿੰਘ ਕੱਪੜੇ ਵਾਲਿਆਂ  ਅਤੇ ਸ੍ਰੀ ਗੁਰੂ ਅਮਰਦਾਸ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਬਿਰਕਮ ਸਿੰਘ ਧਿੰਗੜ ਦਾ ਸਨਮਾਨ ਚਿੰਨ੍ਹ”ਕੇਸ ਗੁਰੂ ਦੀ ਮੋਹਰ” ਵਾਲਾ ਦੇ ਕੇ ਸਨਮਾਨ ਕੀਤਾ ਗਿਆ। ਰਾਤ ਦੇ ਦੀਵਾਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਉਪਰੰਤ ਗਿਆਨੀ ਸਾਹਿਬ ਸਿੰਘ ਜੀ ਵਲੋਂ ਅੰਮ੍ਰਿਤ ਵੇਲੇ ਦੇ ਦੀਵਾਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ ਵਿਖੇ ਵੀ ਸਵੇਰੇ ੬ ਵਜੇ ਤੋਂ ੭-੩੦ ਵਜੇ ਤੱਕ ਸ਼ੁੱਧ ਬਾਣੀ ਉਚਾਰਨ ਕਰਵਾਇਆ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply