Thursday, August 13, 2026

ਵੋਟਰ ਜਾਗਰੁਕਤਾ ਪ੍ਰੋਗਰਾਮ ਅਧੀਨ ਅੱਜ ਮਿਸ਼ਨ ਚੋਕ ਨੂੰ ਸਵੀਪ ਚੋਕ ਦਾ ਨਾਮ ਦਿੱਤਾ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ

ppn1001201718

18-19 ਸਾਲ ਦੇ ਨੌਜਵਾਨ ਅਤੇ ਆਮ ਜਨਤਾ ਨੂੰ  ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਅੱਜ ਮਿਸ਼ਨ ਚੋਕ ਪਠਾਨਕੋਟ ਨੂੰ ਸਵੀਪ ਚੋਕ ਦਾ ਨਾਮ ਦਿੱਤਾ ਗਿਆ।ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਅਮਿਤ ਕੁਮਾਰ ਅਤੇ ਸ੍ਰੀਮਤੀ ਨਿਲੰਬਰੀ ਵਿਜੈ ਜਗਦਲੇ ਐਸ.ਐਸ.ਪੀ ਵਿਸ਼ੇਸ ਰੂਪ ਵਿੱਚ ਹਾਜ਼ਰ ਹੋਏ। ਪ੍ਰੋਗਰਾਮ ਦੇ ਦੋਰਾਨ ਵਿਸ਼ੇਸ ਰੂਪ ਵਿੱਚ ਹਾਜਰ ਡਿਪਟੀ ਕਮਿਸ਼ਨ ਪਠਾਨਕੋਟ ਅਤੇ ਐਸ.ਐਸ.ਪੀ ਪਠਾਨਕੋਟ ਨੇ ਵੋਟਰ ਜਾਗਰੁਕਤਾ ਲਈ ਵਿਸ਼ੇਸ ਰੂਪ ਵਿੱਚ ਤਿਆਰ ਕੀਤਾ ਝੰਡਾ ਲਹਿਰਾਇਆ ਅਤੇ ਬਣਾਏ ਗਏ ਸਲੋਗਨ ਨੂੰ ਵੀ ਜਾਰੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਨਰੇਸ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਆਯੋਗ ਵੱਲੋਂ ਵੋਟਰ ਜਾਗਰੁਕਤਾ ਪ੍ਰੋਗਰਾਮ ਅਧੀਨ ਅੱਜ ਮਿਸ਼ਨ ਚੋਕ ਨੂੰ ਸਵੀਪ ਚੋਕ ਦਾ ਨਾਮ ਦਿੱਤਾ ਗਿਆ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੁਕ ਹੋ ਕੇ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਜੋ ਲੋਕ ਇਸ ਚੋਕ ਤੋਂ ਪ੍ਰੇਰਿਤ  ਹੋਏ ਹਨ ਉਨ੍ਹਾ ਨੂੰ ਚਾਹੀਦਾ ਹੈ ਕਿ ਦੂਸਰੇ ਲੋਕਾਂ ਨੂੰ ਵੀ ਵੋਟ ਪਾਉਂਣ ਲਈ ਜਾਗਰੁਕ ਕਰਨ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬਿਨਾ ਕਿਸੇ ਡਰ ਅਤੇ ਦਬਾਅ ਦੇ ਇਮਾਨਦਾਰੀ ਨਾਲ ਵੋਟ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਸਰਕਾਰ ਚੁੱਣਨ ਵਿੱਚ ਆਪਣਾ ਸਹਿਯੋਗ ਦੇ ਸਕਣ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply