ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਵਿੱਚ ਵਿਧਾਨ ਸਭਾ ਚੋਣ-2017 ਦੋਰਾਨ 4 ਲੱਖ 70 ਹਜਾਰ ਵੋਟਰ ਆਪਣੇ ਵੋਟ ਦੇ ਹੱਕ ਦਾ

ਇਸਤੇਮਾਲ ਕਰਨਗੇ।ਜਿਨ੍ਹਾਂ ਵਿੱਚੋਂ 12500 ਵੋਟਰ 18-19 ਸਾਲ ਦੇ ਵੋਟਰ ਹਨ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਆਪਣੇ ਦਫਤਰ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਇਕ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ ਤੇ ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਸਰਬਜੀਤ ਸਿੰਘ ਚੋਣ ਕਾਨੂੰਗੋ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਆਦਿ ਹਾਜ਼ਰ ਸਨ।
ਮੀਟਿੰਗ ਦੇ ਦੋਰਾਨ ਸੰਬੋਧਨ ਕਰਦਿਆਂ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣਾਂ ਸ਼ਾਂਤੀ ਪੂਰਵਕ ਢੰਗ ਨਾਲ ਹੋਣ ਇਸ ਲਈ ਕਿਸੇ ਵੀ ਤਰ੍ਹਾਂ ਦੀ ਘਟਨਾ ਨਾਲ ਨਿਪਟਣ ਲਈ ਜ਼ਿਲ੍ਹੇ ਅੰਦਰ 4 ਪੈਰਾ ਮਿਲਟਰੀ ਦੀਆਂ ਕੰਪਨੀਆਂ ਬੁਲਾਈਆਂ ਗਈਆਂ ਹਨ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਵੀ ਇਸ ਦੌਰਾਨ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੋਟਾਂ ਦੇ ਲਈ 565 ਬੂਥ ਬਣਾਏ ਗਏ ਹਨ।ਉਨ੍ਹਾ ਕਿਹਾ ਕਿ ਚੋਣਾਂ ਦੇ ਦੋਰਾਨ ਸਾਰਾ ਕੰਮ ਆਨਲਾਈਨ ਹੋਵੇਗਾ।ਉਮੀਦਵਾਰਾਂ ਨੂੰ ਆਪਣੇ ਪ੍ਰੋਗਰਾਮ ਲਈ ਆਨਲਾਈਨ ਅਰਜੀ ਦੇਣੀ ਪਵੇਗੀ ਅਤੇ ਇਹ ਕੰਮ 72 ਘੰਟੇ ਪਹਿਲਾਂ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਪਹਿਲਾਂ ਅਰਜੀ ਦੇਵੇਗਾ ਉਸ ਨੂੰ ਪਹਿਲਾਂ ਇਜਾਜਤ ਮਿਲ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਅਖਬਾਰਾਂ ਦੇ ਨਾਲ ਹੀ ਸੋਸ਼ਲ ਮੀਡੀਆ `ਤੇ ਵਿਸ਼ੇਸ਼ ਨਜ਼ਰ ਰੱਖਦੇ ਹੋਏ ਜੇਕਰ ਕੋਈ ਉਮੀਦਵਾਰ ਆਪਣੀ ਕੋਈ ਐਡਵਰਟਾਈਜਮੈਂਟ ਸੋਸ਼ਲ ਮੀਡੀਆ ਵਿੱਚ ਪਾਉਂਦਾ ਹੈ ਤਾਂ ਉਸ ਦਾ ਖਰਚਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨਸਾਰ ਉਮੀਦਵਾਰ ਦੇ ਖਾਤੇ ਵਿੱਚ ਜੋੜ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਲੋਕ ਜਿਆਦਾ ਤੋਂ ਜਿਆਦਾ ਆਪਣੀ ਵੋਟ ਦਾ ਇਸਤੇਮਾਲ ਕਰਨ ਤੇ ਇਸ ਦੇ ਲਈ ਸਵੀਪ ਕਮੇਟੀ ਵੱਲੋਂ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹਰ ਸਥਿੱਤੀ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ।
Punjab Post Daily Online Newspaper & Print Media