Sunday, March 15, 2026

ਅਕਾਲ ਚਲਾਣਾ ਕਰ ਗਏ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ

ppn1101201701

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਭਾਈ ਬਲਦੇਵ ਸਿੰਘ ਦਿਹਾਂਤ ਸੰਖੇਪ ਬਿਮਾਰੀ ਕਾਰਣ ਅੱਜ ਸਵੇਰੇ ਸਥਾਨਕ ਹਸਪਤਾਲ ਵਿੱਚ ਹੋਇਆ ਜਿਥੇ ਉਹ ਕੁੱਝ ਦਿਨਾਂ ਤੋਂ ਇਲਾਜ ਲਈ ਦਾਖਲ ਸਨ।ਭਾਈ ਬਲਦੇਵ ਸਿੰਘ ਦਾ ਅੰਤਿਮ ਸਕਾਰ ਸਥਾਨਕ ਚਾਟੀਵਿੰਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿਤਾ ਗਿਆ।ਗਿਆਨੀ ਬਲਦੇਵ ਸਿੰਘ ਦੇ ਸਸਕਾਰ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਰਦਾਸ ਕੀਤੀ ਜਦ ਕਿ ਮ੍ਰਿਤਕ ਦੇਹ ਨੂੰ ਅਗਨੀ ਉਨਾਂ ਦੇ ਸਪੁੱਤਰ ਹਰਪ੍ਰੀਤ ਸਿੰਘ ਤੇ ਪੋਤਰੇ ਨੇ ਦਿਖਾਈ।ਭਾਈ ਬਲਦੇਵ ਸਿੰਘ ਦੀ ਮ੍ਰਿਤਕ ਦੇਹ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਸਮੇਤ ਵੱਖ ਵੱਖ ਸੰਸਥਾਵਾਂ ਵਲੋਂ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਖਾਲਸਾ, ਭਾਈ ਮੇਜਰ ਸਿੰਘ, ਸੁਖਰਾਜ ਸਿੰਘ ਵੇਰਕਾ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਕੁਲਵੰਤ ਸਿੰਘ ਸਾਬਕਾ ਸਕੱਤਰ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਤੇ ਮੰਗਵਿੰਦਰ ਸਿੰਘ ਖਾਪੜਖੇੜੀ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਅਖੰਡ ਕੀਰਤਨੀ ਜਥਾ ਦੇ ਭਾਈ ਬਲਦੇਵ ਸਿੰਘ ਤਰਨਤਾਰਨ, ਭਾਈ ਸੂਖਚੈਨ ਸਿੰਘ, ਭਾਈ ਪ੍ਰਣਾਮ ਸਿੰਘ, ਭਾਈ ਗੁਰਿੰਦਰ ਸਿੰਘ ਰਾਜਾ, ਦਲ ਖਾਲਸਾ ਵਲੋਂ ਸਰਬਜੀਤ ਸਿੰਘ ਘੁਮਾਣ, ਬਲਵਿੰਦਰ ਸਿੰਘ ਝਬਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਬਲਵਿੰਦਰ ਸਿੰਘ ਜੌੜਾ ਸਿੰਘਾ ਐਡੀ: ਸਕੱਤਰ, ਹਰਜਿੰਦਰ ਸਿੰਘ ਮੀਤ ਸਕੱਤਰ, ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਆਪ ਆਗੂ ਜਸਵਿੰਦਰ ਸਿੰਘ ਅੇਡਵੋਕੇਟ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਸੁਖਦੇਵ ਸਿੰਘ ਸੰਧੂ ਸਾਬਕਾ ਐਸ.ਐਸ.ਪੀ, ਸੁਖਵਿੰਦਰ ਸਿੰਘ ਧੰਜ਼ਲ, ਪ੍ਰੋ. ਬਲਜਿੰਦਰ ਸਿੰਘ, ਅਕਾਲ ਖਾਲਸਾ ਦਲ ਦੇ ਸੁਰਿੰਦਰ ਸਿੰਘ ਤਾਲਿਬਪੁਰਾ, ਏਕ ਨੂਰ ਚੈਰੀਟੇਬਲ ਟਰੱਸਟ ਦੇ ਬੀਬੀ ਮਨਜੀਤ ਕੌਰ, ਸੁਰਜੀਤ ਸਿੰਘ ਗਿੱਲ, ਜਸਬੀਰ ਸਿੰਘ ਖਾਲਸਾ, ਤਮਿੰਦਰ ਸਿੰਘ, ਹਰਪ੍ਰੀਤ ਸਿੰਘ, ਰਘਬੀਰ ਸਿੰਘ ਮੰਡ ਮੈਨੇਜਰ, ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਪਬਲੀਸਿਟੀ, ਪ੍ਰੀਤਪਾਲ ਸਿੰਘ ਐਲ.ਏ, ਗੁਰਮੀਤ ਸਿੰਘ ਠੇਕੇਦਾਰ, ਜਥੇਦਾਰ ਮਹਿਲ ਸਿੰਘ ਦੇ ਧਰਮ ਸੁਪਤਨੀ ਬੀਬੀ ਗੁਰਮੀਤ ਕੌਰ, ਜੱਸਾ ਸਿੰਘ ਮੰਡਿਆਲਾ, ਸ਼ਹੀਦ ਗੰਜ ਗੁਰਮਤਿ ਸੰਗੀਤ ਕਾਲਜ ਦੇ ਪਿ੍ਰੰਸੀਪਲ ਬੀਬੀ ਡਾ: ਗੁਰਮੀਤ ਕੌਰ, ਸ਼ਹੀਦ ਗੰਜ ਖਾਲਸਾ ਮੈਮੋਰੀਅਲ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਕੌਰ, ਸ਼੍ਰੋਮਣੀ ਕਮੇਟੀ ਸੁਪਰਵਾਈਜਰ ਜਗਬੀਰ ਸਿੰਘ, ਭਾਈ ਜਸਬੀਰ ਸਿੰਘ ਖਾਲਸਾ, ਭਾਈ ਮੁਖਤਿਆਰ ਸਿੰਘ ਖਾਲਸਾ, ਭਾਈ ਬਲਬੀਰ ਸਿੰਘ ਖਾਲਸਾ, ਪੱਤਰਕਾਰ ਜਸਵੰਤ ਸਿੰਘ ਜੱਸ, ਜਸਬੀਰ ਸਿੰਘ ਸੱਗੂ, ਨਰਿੰਦਰਪਾਲ ਸਿੰਘ, ਚਰਨਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਰਿਸ਼ਤੇਦਾਰ, ਸਾਕ-ਸਬੰਧੀ, ਸ਼ਹੀਦ ਗੰਜ਼ ਵਿਦਿਅਕ ਸੰਸਥਾਵਾਂ ਦਾ ਸਮੂੰਹ ਸਟਾਫ ਤੇ ਧਾਰਮਿਕ, ਸਿਆਸੀ ਤੇ ਸਮਾਜਿਕ ਖੇਤਰ ਨਾਲ ਸਬੰਧਤ ਸ਼ਖਸ਼ੀਅਤਾਂ ਮੌਜੂਦ ਸਨ।
ਜਿਕਰਯੋਗ ਹੈ ਕਿ ਭਾਈ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਵਹੀਰ ਦੇ ਮੁਖੀ ਵਜੋਂ ਲੰਮਾ ਸਮਾਂ ਕਾਰਜ ਕਰਦਿਆਂ ਪੂਰੇ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚ ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਨੌਜੁਆਨੀ ਨੂੰ ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਵੱਡਾ ਯੋਗਦਾਨ ਪਾਇਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply