Tuesday, June 23, 2026

ਮੁੱਖ ਮੰਤਰੀ ਬਾਦਲ ਵੱਲ ਉਛਾਲੀ ਗਈ ਜੁੱਤੀ

ਮਲੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ)  ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮਲੋਟ ਨੇੜਲੇ ਪਿੰਡ ਰੱਤਾ ਖੇੜਾ ਵਿਖੇ ਇੱਕ ਚੋਣ ਮੀਟਿੰਗ ਦੌਰਾਨ ਮੁੱਖ ਮੰਤਰੀ

parkash-singh-badal

ਪ੍ਰਕਾਸ਼ ਸਿੰਘ ਬਾਦਲ ਵੱਲ ਜੁੱਤੀ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਦ ਮੁੱਖ ਮੰਤਰੀ ਬਾਦਲ ਆਪਣੇ ਹਲਕੇ ਲੰਬੀ ਵਿੱਚ ਚੋਣ ਪ੍ਰਚਾਰ ਦੌਰਾਨ ਪਿੰਡ ਰੱਤਾ ਖੇੜਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੰਡਾਲ ਵਿੱਚ ਸਾਹਮਣੇ ਬੈਠੇ ਇੱਕ ਵਿਅਕਤੀ ਨੇ ਸ੍ਰ. ਬਾਦਲ ਵੱਲ ਜੁੱਤੀ ਸੁੱਟੀ ਜੋ ਉਨਾਂ ਦੀ ਐਨਕ ਨੂੰ ਲੱਗੀ।ਜੁੱਤੀ ਸੁੱਟਣ ਦੀ ਘਟਨਾ ਉਪਰੰਤ ਪੰਡਾਲ ਵਿੱਚ ਹਲਚਲ ਮੱਚ ਗਈ ਅਤੇ ਪੁਲਿਸ ਨੇ ਜੁੱਤੀ ਸੁੱਟਣ ਵਾਲੇ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ।ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ ਧਰੂਮਨ ਐਚ ਨਿੰਬਲੇ ਅਨੁਸਾਰ ਜੁੱਤੀ ਸੁੱਟਣ ਵਾਲਾ ਗੁਰਬਚਨ ਸਿੰਘ ਸਰਬਤ ਖਾਲਸਾ ਵਲੋਂ ਥਾਪ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦਾ ਭਰਾ ਦੱਸਿਆ ਜਾਂਦਾ ਹੈ, ਜਿਸ ਪਾਸੋਂ ਹੋਰ ਪੁਛਗਿਛ ਕੀਤੀ ਜਾ ਰਹੀ ਹੈ।ਖਬਰ ਹੈ ਕਿ ਗੁਰਬਚਨ ਸਿੰਘ ਬਰਗਾੜੀ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰ ਸਕਣ `ਤੇ ਅਕਾਲੀ ਭਾਜਪਾ ਸਰਕਾਰ ਤੋਂ ਦੁਖੀ ਸੀ।ਇਸ ਘਟਨਾ ਦੀ ਨਿੰਦਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਲੋਕ ਸਰਕਾਰ ਖਿਲਾਫ ਵੋਟਾਂ ਪਾ ਕੇ ਆਪਣਾ ਗੁੱਸਾ ਕੱਢਣ।ਉਧਰ ਅਕਾਲੀ ਦਲ ਨੇ ਇਸ ਘਟਨਾ ਲਈ ਆਮ ਆਦਮੀ ਪਾਰਟੀ ਨੂੰ ਦੋਸ਼ੀ ਠਹਿਰਾਇਆ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply