Thursday, June 25, 2026

ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਥਾਣਾ ਮੁਖੀ ਕਾਹਲੋਂ

ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫਸਰ ਡੀ.ਪੀ.ਐਸ ਖਰਬੰਦਾ ਅਤੇ

ppn1001201706

ਐਸ.ਐਸ.ਪੀ ਹਰਜੀਤ ਸਿੰਘ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ `ਤੇ ਚੋਣਾਂ ਨੂੰ ਮੁੱਖ ਰੱਖਦਿਆਂ ਥਾਣਾ ਮੁਖੀ ਅਵਤਾਰ ਸਿੰਘ ਕਾਹਲੋਂ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਉਨ੍ਹਾਂ ਚੋਣ ਜਾਬਤੇ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਜਲਦੀ ਤੋਂ ਜਲਦੀ ਆਪਣਾ ਅਸਲਾ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾਂ ਕਰਵਾ ਕੇ ਉਸ ਦੀ ਰਸੀਦ ਥਾਣੇ ਵਿਚ ਜਮਾਂ ਕਰਵਾਉਣ ਦੇ ਹੁਕਮ ਦਿਤੇ।ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਆਪਣੇ ਹਥਿਆਰ ਜਮ੍ਹਾਂ ਨਾ ਕਰਵਾਏ ਤਾਂ ਉਸ ਉਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਜਸਵੰਤ ਸਿੰਘ, ਮੁੱਖ ਮੁਨਸ਼ੀ ਬਲਜੀਤ ਸਿੰਘ, ਜਰਨੈਲ ਸਿੰਘ ਆਦਿ ਹਾਜਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply