Tuesday, July 21, 2026

ਅਬੋਹਰ ਵਿਧਾਨ ਸਭਾ ਹਲਕੇ ਤੋਂ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ

isha-kalia-dc

ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਅਸ਼ੋਕ ਕੁਮਾਰ ਸਪੁੱਤਰ ਰਾਮ ਨਿਵਾਸ ਨੇ ਵਿਧਾਨ ਸਭਾ ਹਲਕਾ 81-ਅਬੋਹਰ ਤੋਂ ਆਜ਼ਾਦ ਉਮੀਦਵਾਰ ਵੱਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 18 ਜਨਵਰੀ ਤੱਕ ਚੱਲੇਗੀ। ਇਸ ਤਰ੍ਹਾਂ 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਰਿਟਰਨਿੰਗ ਅਫ਼ਸਰਾਂ ਵੱਲੋਂ 21 ਜਨਵਰੀ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। 4 ਫਰਵਰੀ ਨੂੰ ਸਵੇਰੇ 8 ਵਜ਼ੇ ਤੋਂ ਲੈ ਕੇ ਸ਼ਾਮ 5 ਵਜ਼ੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜ਼ਿਆਂ ਦਾ ਐਲਾਨ 11 ਮਾਰਚ ਨੂੰ ਹੋਵੇਗਾ।ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਵਿਧਾਨ ਸਭਾ ਹਲਕੇ ਜਲਾਲਾਬਾਦ,  ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਦੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਦੂਜੇ ਅਤੇ ਚੌਥੇ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰ ਵੱਲੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਵਿੱਚ ਭਰ ਕੇ ਲੋੜੀਂਦੇ ਦਸਤਾਵੇਜਾਂ ਸਮੇਤ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸਮੇਤ ਪੰਜ ਤੋਂ ਵਧੇਰੇ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਸਮੂਹ ਪਾਰਟੀਆਂ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿਨ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply