Monday, October 12, 2026

ਖੇਤੀਬਾੜੀ ਵਿਭਾਗ ਨੇ ਢਿੰਗਰੀ ਖੁੰਬ ਪੈਦਾ ਕਰਨ ਦੀ ਵਿਧੀ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸਹਾਇਕ ਕਪਾਹ ਵਿਸਥਾਰ ਅਫ਼ਸਰ ਫਾਜ਼ਿਲਕਾ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ

PPN1001201715

ਅਧੀਨ ਪਿੰਡ ਦੋਨਾ ਨਾਨਕਾ ਵਿਚ ਖੁੰਬਾਂ ਦੀ ਟ੍ਰੇਨਿੰਗ ਲਗਾਈ ਗਈ।ਇਸ ਮੌਕੇਰਾਜਦਵਿੰਦਰ ਸਿੰਘ ਬੀ.ਟੀ.ਐਮ (ਆਤਮਾ) ਨੇ ਢਿੰਗਰੀ ਖੁੰਬ ਪੈਦਾ ਕਰਨ ਦੀ ਵਿਧੀ ਅਤੇ ਇਸ ਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ,ਬਿਮਾਰੀਆਂ ਦੀ ਰੋਕਥਾਮ ਅਤੇ ਕੀੜਿਆਂ ਮਕੋੜਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲਵਜੀਤ ਸਿੰਘ ਗਰੇਵਾਲ ਸੈਂਟਰ ਹੈੱਡ ਟੀਚਰ ਦਾ ਇਹ ਟ੍ਰੇਨਿੰਗ ਲਗਵਾਉਣ ਵਿਚ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸੰਨਪ੍ਰੀਤ ਸਿੰਘ, ਸੁਮੀਤ ਸਿਡਾਨਾ ਅਤੇ ਸ਼ਿੰਦਰਪਾਲ ਸਿੰਘ ਬੇਲਦਾਰ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply