Wednesday, June 10, 2026

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਬਲਜਿੰਦਰ ਸਿੰਘ ਬੱਦੋਵਾਲ ਸ਼ਰਧਾਂਜਲੀ

ਅੰਮ੍ਰਿਤਸਰ, 11 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਬਲਜਿੰਦਰ ਸਿੰਘ ਬੱਦੋਵਾਲ ਜੋ ਬੀਤੇ ਦਿਨੀਂ ਅਕਾਲ

PPN1001201727

ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬੱਦੋਵਾਲ (ਫਤਹਿਗੜ੍ਹ ਚੂੜੀਆਂ) ਵਿਖੇ ਹੋਇਆ।ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ਅਤੇ ਅਰਦਾਸ ਉਪਰੰਤ ਵੱਖ-ਵੱਖ ਸ਼ਖਸੀਅਤਾਂ ਨੇ ਬਲਜਿੰਦਰ ਸਿੰਘ ਬੱਦੋਵਾਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਭੇਜਿਆ ਗਿਆ ਸ਼ੋਕ ਸੰਦੇਸ਼ ਲੈ ਕੇ ਪੁੱਜੇ ਅਤੇ ਉਨ੍ਹਾਂ ਨੇ ਮੁਲਾਜ਼ਮ ਭਲਾਈ ਸਕੀਮ ਤਹਿਤ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਬਲਜਿੰਦਰ ਸਿੰਘ ਦੀ ਸੁਪਤਨੀ ਬੀਬੀ ਕੁਲਦੀਪ ਕੌਰ ਤੇ ਸਪੁੱਤਰ ਗੁਲਬਹਾਰ ਸਿੰਘ ਨੂੰ ਦਿੱਤਾ।ਦਿਲਜੀਤ ਸਿੰਘ ਬੇਦੀ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜੀ ਹੈ।
ਇਸ ਮੌਕੇ ਜਥੇ. ਬਖਸ਼ੀਸ਼ ਸਿੰਘ ਧਾਰੋਵਾਲੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਰਵੀਕਰਨ ਸਿੰਘ ਕਾਹਲੋਂ ਸੀਨੀ:ਯੂਥ ਅਕਾਲੀ ਆਗੂ, ਰਘਬੀਰ ਸਿੰਘ ਮੰਡ ਮੈਨੇਜਰ, ਸਤਨਾਮ ਸਿੰਘ ਐਡੀ:ਮੈਨੇਜਰ, ਗੁਰਚਰਨ ਸਿੰਘ ਕੋਹਾਲਾ ਤੇ  ਕਰਮਬੀਰ ਸਿੰਘ ਇੰਚਾਰਜ, ਹਰਜਿੰਦਰ ਸਿੰਘ ਰਮਦਾਸ ਮੈਨੇਜਰ, ਲਖਵਿੰਦਰ ਸਿੰਘ ਰੰਧਾਵਾ ਐਡੀ:ਮੈਨੇਜਰ, ਬਲਵੰਤ ਸਿੰਘ ਪੱਟੀ ਸਾਬਕਾ ਮੀਤ ਸਕੱਤਰ, ਜਸਵੰਤ ਸਿੰਘ ਸਾਬਾਕ ਸਰਪੰਚ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ਦੇ ਇਮਤਿਹਾਨਾਂ ’ਚ ਪ੍ਰਾਪਤ ਕੀਤਾ ਉਚ ਸਥਾਨ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ …

Leave a Reply