Monday, March 16, 2026

ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਸੰਬੰਧੀ ਨੈਸ਼ਨਲ ਯੂਥ ਡੇਅ ਮਨਾਇਆ

ਬਠਿੰਡਾ, 12 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਬਾਬਾ ਫ਼ਰੀਦ ਕਾਲਜ ਆਫ਼

PPN1201201704

ਇੰਜਨੀਅਰਿੰਗ ਐਂਡ ਟੈੇਕਨਾਲੋਜੀ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਸੰਬੰਧ ਵਿੱਚ ਅੱਜ ‘ਨੈਸ਼ਨਲ ਯੂਥ ਡੇਅ’ ਮਨਾਇਆ ਗਿਆ। ਇਸ ਮੌਕੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਲਈ ਮਿਸਟਰ ਲਲਿਤ ਸੱਚਦੇਵਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ ਬੀ.ਡੀ ਸ਼ਰਮਾ, ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ, ਐਸੋੋਸੀਏਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ, ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈੇਕਨਾਲੋਜੀ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸਵਾਮੀ ਵਿਵੇਕਾਨੰਦ ਜੀ ਦਾ ਜਨਮ 12 ਜਨਵਰੀ 1863 ਨੂੰ ਹੋਇਆ ਸੀ ਅਤੇ ਭਾਰਤ ‘ਚ ਇਸ ਦਿਨ ਨੂੰ ‘ਨੈਸ਼ਨਲ ਯੂਥ ਡੇ‘ ਦੇ ਤੌਰ ‘ਤੇ ਮਨਾਇਆ ਜਾਂਦਾ ਹੈ।
ਇਸ ਮੌਕੇ ਮਿਸਟਰ ਲਲਿਤ ਸੱਚਦੇਵਾ ਨੇ ਆਪਣੇ ਸੰਬੋਧਨ ਦੌਰਾਨ ਬਹੁਤ ਹੀ ਦਿਲਚਸਪ ਢੰਗ ਨਾਲ ਸਵਾਮੀ ਵਿਵੇਕਾਨੰਦ ਜੀ ਦੀ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ।ਉਹਨਾਂ ਨੇ ਸਿੱਖਿਆ ਦੇ ਅਸਲ ਮੰਤਵ ਅਤੇ ਜਿੰਦਗੀ ਨੂੰ ਜਿਉਣ ਦੀਆਂ ਕਦਰਾਂ ਕੀਮਤਾਂ ਬਾਰੇ ਵੀ ਚਾਨਣਾ ਪਾਇਆ। ਜਿੰਦਗੀ ਕੀ ਹੈ ਅਤੇ ਜਿੰਦਗੀ ਕਿਸ ਤਰ੍ਹਾਂ ਦੀ ਹੋਣੀ ਚਾਹੀਦੀ ਹੈ, ਬਾਰੇ ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰਾਂ ਬਾਰੇ ਦੱਸਿਆ ।ਉਹਨਾਂ ਨੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਪ੍ਰਸੰਗਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਸਵਾਮੀ ਜੀ ਨੇ ਕਿਵੇਂ ਸ਼ਿਕਾਗੋ ਵਿਖੇ ਹੋਏ ਸਰਬ ਧਰਮ ਸੰਮੇਲਨ ਦੌਰਾਨ 3 ਮਿੰਟਾਂ ਵਿੱਚ ਸਾਰਿਆਂ ਦੇ ਦਿਲਾਂ ਨੂੰ ਜਿੱਤ ਕੇ ਭਾਰਤ ਦੇ ਸੱਭਿਆਚਾਰ (ਸੰਸਕ੍ਰਿਤੀ) ਦਾ ਝੰਡਾ ਬੁਲੰਦ ਕੀਤਾ । ਉਹਨਾਂ ਨੇ ਵਿਦਿਆਰਥੀਆਂ ਨੂੰ ਉਚੇਚੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੇਖਾ ਸਵੈ ਖਿੱਚਣੀ ਚਾਹੀਦੀ ਹੈ ਭਾਵ ਆਪਣੇ ਟੀਚੇ, ਅਸੂਲ ਅਤੇ ਵਿਚਾਰ ਨੋਜਵਾਨ ਵਿਦਿਆਰਥੀਆਂ ਦੇ ਆਪਣੇ ਹੋਣੇ ਚਾਹੀਦੇ ਹਨ।ਉਹਨਾਂ ਨੇ ਕਿਹਾ ਕਿ ਵਿਕਾਸ ਇੱਕ ਤਰਫਾ ਜਾਂ ਦੋ ਤਰਫਾ  ਨਹੀਂ ਹੋਣਾ ਚਾਹੀਦਾ ਸਗੋਂ ਚਹੁੰ ਤਰਫ਼ਾ ਹੋਣਾ ਚਾਹੀਦਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਸੁਫਨਿਆਂ ਦੇ ਸੌਦਾਗਰ ਖ਼ੁਦ ਬਣੋ ਅਤੇ ਆਪਣੇ ਮਾਪਿਆਂ, ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰੋ ਅਤੇ ਦੇਸ਼ ਦੀ ਸੇਵਾ ਲਈ ਭਰਪੂਰ ਯੋਗਦਾਨ ਪਾਓ।
ਐਸੋੋਸੀਏਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ ਨੇ ਮੁੱਖ ਬੁਲਾਰੇ ਵਜੋਂ ਆਏ ਹੋਏ ਮਹਿਮਾਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇੇ ਆਸ ਜਤਾਈ ਕਿ ਅੱਜ ਦੇ ਇਸ ਸੈਮੀਨਾਰ ਤੋਂ ਪ੍ਰੇਰਿਤ ਹੋ ਕੇ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਟੀਚਿਆਂ ਨੂੰ ਮਿੱਥ ਕੇ ਸਖਤ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀਆਂ ਮੰਜ਼ਿਲਾਂ ਤੇ ਪਹੁੰਚਣ ਦੇ ਰਸਤੇ ਨਿਰਧਾਰਤ ਕਰਨਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply