ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ ਨੇ ਚੋਣ ਪ੍ਰਚਾਰ ਤੇਜ਼ ਕਰਦਿਆਂ ਹਲਕੇ ਦੇ

ਵੱਖ-2 ਪਿੰਡਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਉਹਨਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਪ੍ਰੀਤ ਵੱਲੋਂ ਸ਼ਹਿਰ ਵਿੱਚ ਡੋਰ-ਟੂ-ਡੋਰ ਜਾ ਕੇ ਪਾਰਟੀ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਬੀਤੀ ਸ਼ਾਮ ਲੋਟੇ ਐਗਰੋ ਇੰਡਸਟਰੀਜ਼ ਦੇ ਮਾਲਕਾਂ ਨੇ ਸ੍ਰ. ਹਰੀ ਸਿੰਘ ਨੂੰ ਲੱਡੂਆਂ ਨਾਲ ਤੋਲ ਕੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਹਰੀ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਕਾਰਜਾਂ ਦੀ ਕੋਈ ਕਸਰ ਨਹੀਂ ਛੱਡੀ ਜਿਸ ਦੇ ਚਲਦਿਆਂ ਉਹਨਾਂ ਪੰਜਾਬ ਅੰਦਰ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਨਣ ਦਾ ਦਾਅਵਾ ਵੀ ਕੀਤਾ।ਇਸ ਮੌਕੇ ਦਰਸ਼ਨ ਸਿੰਘ ਲੋਟੇ, ਜਤਿੰਦਰ ਸਿੰਘ ਸੋਨੀ ਮੰਡੇਰ, ਹਰਜੀਤ ਸਿੰਘ ਨੀਲਾ, ਤਲਵੀਰ ਧਨੇਸਰ, ਐਮ.ਪੀ. ਸਿੰਘ ਗੁਰਾਇਆਂ, ਭੋਲਾ ਸਿੰਘ, ਦਰਸ਼ਨ ਸਿੰਘ, ਰਵਿੰਦਰ ਪੱਪੂ, ਜਸਵਿੰਦਰ ਸਿੰਘ ਲੋਟੇ, ਛੱਜੂ ਸਿੰਘ ਬਿਰਦੀ, ਗਿਆਨੀ ਅਮਰ ਸਿੰਘ ਅਤੇ ਭਰਪੂਰ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media