ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 15 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪ੍ਰਸਿੱਧ ਲੇਖਕ ਜਰਨੈਲ ਸਿੰਘ ਅੱਚਰਵਾਲ ਨਾਲ ਰੁਬਰੂ ਕੀਤਾ ਜਾਵੇਗਾ।ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ਦੇ ਉੱਘੇ ਲੇਖਕ ਓਮ ਪ੍ਰਕਾਸ਼ ਗਾਸੋ ਹੋਣਗੇ। ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਗੁਲਜਾਰ ਸਿੰਘ ਸ਼ੌਕੀਂ ਨੇ ਸਮੂਹ ਲੋਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਈ ਦਿੱਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media