Tuesday, November 24, 2026

ਪ੍ਰੋ. ਬਡੂੰਗਰ ਨੇ ਪਾਕਿਸਤਾਨ ਦੀ ਕ੍ਰਿਕਟ ਟੀਮ ’ਚ ਮਹਿੰਦਰਪਾਲ ਸਿੰਘ ਦੀ ਚੋਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਦੇ ਸਾਬਤ ਸੂਰਤ

Pak Sikh cricketerMohinder Pal

ਖਿਡਾਰੀ ਮਹਿੰਦਰਪਾਲ ਸਿੰਘ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਪਾਕਿਸਤਾਨ ਦੀ ਕੌਮਾਂਤਰੀ ਟੀਮ ਵਿੱਚ ਚੁਣੇ ਜਾਣ ’ਤੇ ਆਪਣੀ ਦਿਲੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮਹਿੰਦਰਪਾਲ ਸਿੰਘ ਦਾ ਪਾਕਿਸਤਾਨ ਦੀ ਕ੍ਰਿਕਟ ਟੀਮ ਅੰਦਰ ਚੁਣੇ ਜਾਣਾ ਜਿਥੇ ਦੇਸ਼-ਵਿਦੇਸ਼ ’ਚ ਸਿੱਖੀ ਦਾ ਮਾਣ ਸਨਮਾਨ ਵਧਿਆ ਹੈ, ਉਥੇ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਲਈ ਬੜੀ ਉਤਸ਼ਾਹਪੂਰਵਕ ਤੇ ਫਖ਼ਰ ਵਾਲੀ ਗੱਲ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਹਰ ਖੇਤਰ ਵਿੱਚ ਸਿੱਖ ਆਪਣੀ ਮਿਹਨਤ ਤੇ ਇਮਾਨਦਾਰੀ ਕਰਕੇ ਸਨਮਾਨਯੋਗ ਅਹੁਦਿਆਂ ’ਤੇ ਬਿਰਾਜਮਾਨ ਹਨ, ਜਿਸ ਨੂੰ ਲਫ਼ਜਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਹੁਣ ਖੇਡਾਂ ਦੇ ਖੇਤਰ ਵਿੱਚ ਮਹਿੰਦਰਪਾਲ ਸਿੰਘ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਲਈ ਅਰਦਾਸ ਜੋਦੜੀ ਹੈ ਕਿ ਉਹ ਚੰਗਾ ਪ੍ਰਦਰਸ਼ਨ ਕਰਕੇ ਆਪਣੇ ਦੇਸ਼, ਪਰਿਵਾਰ ਤੇ ਕੌਮ ਦਾ ਸਿਰ ਫਖ਼ਰ ਨਾਲ ਉੱਚਾ ਕਰਨ ਤੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਨ।ਉਨ੍ਹਾਂ ਪਾਕਿਸਤਾਨ ਕ੍ਰਿਕਟ ਟੀਮ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਸਿੱਖ ਖਿਡਾਰੀ ’ਤੇ ਭਰੋਸਾ ਜਿਤਾਉਂਦਿਆਂ ਹੋਇਆ ਇਨ੍ਹਾਂ ਵੱਡਾ ਮੌਕਾ ਦਿੱਤਾ ਗਿਆ ਹੈ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply