Sunday, March 22, 2026

ਭੁਪਿੰਦਰ ਸਿੰਘ ਹਾਲੈਂਡ ਵਲੋਂ ਆਪਣੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਪ੍ਰੋ. ਬਡੂੰਗਰ ਨੂੰ ਭੇਟ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)  – ਉੱਘੇ ਲੇਖਕ ਭੁਪਿੰਦਰ ਸਿੰਘ ਹਾਲੈਂਡ ਨੇ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ

PPN1201201734

ਨੂੰ ਆਪਣੀ ਨਵੀਂ ਲਿਖੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਭੇਟ ਕੀਤੀ।ਗੱਲਬਾਤ ਦੌਰਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਸਿੱਖਸ ਇਨ ਵਰਲਡ ਵਾਰ ਫਸਟ ਨਾਮ ਦੀ ਪੁਸਤਕ ਲਿਖ ਚੁੱਕੇ ਹਨ ਜਿਸ ਵਿੱਚ ਉਨ੍ਹਾਂ ਨੇ ਜਿਨ੍ਹਾਂ 19 ਮੁਲਕਾਂ ਵਿੱਚ ਸਿੱਖ ਆਜ਼ਾਦੀ ਦੀ ਲੜਾਈ ਲਈ ਲੜੇ ਸਨ ਬਾਰੇ ਜਾਣਕਾਰੀ ਦਿੱਤੀ ਹੈ।ਹੁਣ ਉਨ੍ਹਾਂ ਨੇ ਦੂਸਰੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਪਾਠਕਾਂ ਦੀ ਝੋਲੀ ਪਾਈ ਹੈ ਜਿਸ ਵਿੱਚ ਉਨ੍ਹਾਂ ਨੇ ਦੂਜੀ ਵਿਸ਼ਵ ਜੰਗ ਵਿੱਚ ਜਿਨ੍ਹਾਂ 25 ਮੁਲਕਾਂ ਵਿੱਚ ਸਿੱਖਾਂ ਨੇ ਸ਼ਹਾਦਤਾਂ ਪਾ ਕੇ ਗੌਰਵਮਈ ਇਤਿਹਾਸ ਰਚਿਆ ਉਹ ਪਾਠਕਾਂ ਦੇ ਰੂ-ਬ-ਰੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੇਖਕ ਵੱਲੋਂ ਲਿਖੀਆ ਇਹ ਦੋਵੇਂ ਵੱਡਮੁੱਲੀਆਂ ਪੁਸਤਕਾਂ ਜਿਥੇ ਪਾਠਕਾਂ ਦੇ ਗਿਆਨ ਵਿੱਚ ਵਾਧਾ ਕਰਨਗੀਆਂ, ਉਥੇ ਦੂਰ-ਦੂਰ ਤੱਕ ਸਿੱਖਾਂ ਵੱਲੋਂ ਦੋਵੇ ਵਿਸ਼ਵ ਜੰਗਾਂ ਵਿੱਚ ਨਿਭਾਈ ਭੂਮਿਕਾ ਬਾਰੇ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਬੱਚਿਆਂ ਨੂੰ ਆਪਣੇ ਵਿਰਸੇ ਬਾਰੇ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਲੇਖਕ ਦਾ ਉਦੇਸ਼ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸ ਰਹੇ ਸਿੱਖ ਨੌਜਵਾਨਾਂ ਦੇ ਦਿਲਾਂ ਵਿੱਚ ਸਿੱਖ ਫੌਜ਼ ਵੱਲੋਂ ਕੀਤੀਆਂ ਕੁਰਬਾਨੀਆਂ ਤੇ ਇਤਿਹਾਸ ਨੂੰ ਸਦੀਵੀ ਤੌਰ ਤੇ ਜ਼ਿੰਦਾ ਰੱਖਣਾ ਹੈ।ਉਨ੍ਹਾਂ ਕਿਹਾ ਕਿ ਆਪਣੀ ਵੱਡਮੁੱਲੀ ਲੇਖਣੀ ਰਾਹੀਂ ਭੁਪਿੰਦਰ ਸਿੰਘ ਹਾਲੈਂਡ ਨੂੰ ਵੱਖ-ਵੱਖ ਅਦਾਰਿਆਂ ਵੱਲੋਂ ਸਨਮਾਨਿਆ ਜਾ ਚੁੱਕਿਆ ਹੈ ਜੋ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਮੇਰੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਤੇ ਅਰਦਾਸ ਹੈ ਕਿ ਸਤਿਗੁਰ ਪਾਤਸ਼ਾਹ ਉਨ੍ਹਾਂ ਨੂੰ ਸਦਾ ਚੜ੍ਹਦੀ ਕਲਾ ਵਿੱਚ ਰੱਖਣ ਤੇ ਇਸੇ ਤਰ੍ਹਾਂ ਉਹ ਆਪਣੀਆਂ ਲੇਖਣੀਆਂ ਰਾਹੀਂ ਪਾਠਕਾਂ ਦੀ ਝੋਲੀ ਵੱਡਮੁੱਲੀ ਜਾਣਕਾਰੀ ਪਾਉਂਦੇ ਰਹਿਣ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply