ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 003-ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਅਤੇ ਵਿਧਾਨ ਸਭਾ ਚੋਣਾਂ ਲਈ ਬਣਾਏ ਗਏ ਨੋਡਲ ਅਧਿਕਾਰੀ ਹਾਜ਼ਰ ਸਨ।
ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਅਤੇ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਨਿਭਾਉਂਣ।ਉਨ੍ਹਾਂ ਕਿਹਾ ਕਿ ਨਸ਼ਾ ਅਤੇ ਡਰੱਗ ਤੇ ਕੰਟਰੋਲ ਕਰਨ ਲਈ ਬਣਾਈਆਂ ਗਈਆਂ ਟੀਮਾਂ ਦੁਆਰਾ ਜਿਲ੍ਹੇ ਅੰਦਰ ਵੱਖ ਵੱਖ ਸਥਾਨਾਂ ਤੇ ਨਾਕੇ ਲਗਾ ਕੇ ਆਉਂਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਕਿਆਂ ਦੋਰਾਨ ਵੀਡਿਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਡਿਊਟੀ ਚੋਣਾਂ ਵਿੱਚ ਲਗਾਈ ਗਈ ਹੈ, ਉਹ ਆਪਣਾ ਡਿਊਟੀ ਤਨਦੇਹੀ ਨਾਲ ਨਿਭਾਉਣ।ਉਨ੍ਹਾਂ ਕਿਹਾ ਕਿ ਮੈਡੀਕਲ ਛੁੱਟੀ ਲੈਣ ਵਾਲੇ ਕਰਮਚਾਰੀ ਨੂੰ ਵੀ ਪਹਿਲਾ ਬਣਾਏ ਗਏ ਮੈਡੀਕਲ ਬੋਰਡ ਤੋਂ ਜਾਂਚ ਕਰਵਾਣੀ ਹੋਵੇਗੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media