Friday, October 9, 2026

ਵੋਟਰ ਜਾਗਰੂਕਤਾ ਸਬੰਧੀ ਹਿਊਮਨ ਚੇਨ ਬਣਾਈ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੇ ਪਿੰਡ ਮੁਹੰਮਦ ਪੀਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਸਬੰਧੀ ਹਿਊਮਨ ਚੈਨ ਬਣਾਈ ਗਈ। ਜਿਸ ਵਿਚ ਜਮਾਂ ਇੱਕ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਹਿੱਸਾ ਲਿਆ।

PPN1301201711
ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸਮਰਿਤੀ ਕਵਾਤੜਾ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਆਧਾਰ ਕਾਰਡ ਦਾ ਮਹੱਤਵ ਦੱਸਦੇ ਹੋਏ ਬਿਨਾ ਮੋਬਾਇਲ, ਏ.ਟੀ.ਐਮ ਕਾਰਡ ਆਦਿ ਦੀ ਅਦਾਇਗੀ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 11 ਜਨਵਰੀ ਤੋਂ 13 ਜਨਵਰੀ ਤੱਕ ਸਕੂਲ ਵਿਚ ਰੋਡ ਸੇਫਟੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ।ਪਿੰਡ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਪਵਨ ਕੁਮਾਰ, ਰਕੇਸ਼ ਕੁਮਾਰ, ਮੈਡਮ ਵੀਰਤਾ, ਜੋਤੀ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਰੈਲੀ ਕੱਢੀ।ਇਸ ਮੌਕੇ ਸੁਸ਼ੀਲ ਕੁਮਾਰ ਹਿੰਦੀ ਅਧਿਆਪਕ ਵੱਲੋਂ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਅਤੇ ਲੋੜ ਸਬੰਧੀ ਦੱਸਿਆ।ਇਸ ਮੌਕੇ ਵਿਦਿਆਰਥੀਆਂ ਨੂੰ ਯੂਥ ਡੇ ਦੇ ਤਹਿਤ ਡਿਜੀਟਲ ਇੰਡੀਆ ਦੀ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਸਮਰਿਤੀ ਕਵਾਤੜਾ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਪ੍ਰਬੰਧ ਸਵੀਪ ਨੋਡਲ ਇੰਚਾਰਜ਼ ਮੈਡਮ ਸ਼ੀਨਮ ਨੇ ਕੀਤਾ ਅਤੇ ਕੰਪਿਊਟਰ ਟੀਚਰ ਸੁਰਿੰਦਰਪਾਲ ਨੇ ਸਹਿਯੋਗ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply