Saturday, October 10, 2026

ਕੇਜਰੀਵਾਲ ਨੇ ਸੁਜਾਨਪੁਰ ਵਿਖੇ ਮਨਾਈ ਲੋਹੜੀ

ਪਠਾਨਕੋਟ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੁਜਾਨਪੁਰ ਤੋਂ

PPN1301201721

ਪਾਰਟੀ ਦੇ ਉਮੀਦਵਾਰ ਕੁਲਭੂਸ਼ਣ ਸਿੰਘ ਮਨਹਾਸ ਦੇ ਘਰ ਲੋਹੜੀ ਸਮਾਰੋਹ ਵਿੱਚ ਸ਼ਾਮਿਲ ਹੋਏ।ਇਸ ਮੌਕੇ ਹਲਕੇ ਦੇ ਲੋਕਾਂ ਨੇ ਕੇਜਰੀਵਾਲ ਦਾ ਭਰਵਾਂ ਸਵਾਗਤ ਕੀਤਾ।ਕੇਜਰੀਵਾਲ ਨੇ ਲੋਕਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬੁਰਾਈਆਂ ਨੂੰ ਜਲਾ ਕੇ ਜਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਦਾ ਪ੍ਰਤੀਕ ਹੈ।ਪੰਜਾਬ ਦੇ ਲੋਕ ਇਸ ਤਿਓਹਾਰ ਦੇ ਮੰਤਵ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਤੇਮਾਲ ਕਰਨਗੇ।ਉਨਾਂ ਕਿਹਾ ਕਿ ਪੰਜਾਬੀ ਭ੍ਰਿਸ਼ਟਾਚਾਰੀਆਂ ਨੂੰ ਜੜੋਂ ਉਖਾੜਣ ਲਈ ਆਪਣੀ ਆਵਾਜ ਬੁਲੰਦ ਕਰਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply