Wednesday, June 24, 2026

ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬੜੇ ਅਰਾਮ ਨਾਲ ਬਣੇਗੀ – ਅਮਰਜੀਤ ਢਿੱਲੋਂ

ਭਿੱਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਸ੍ਰੋਮਣੀ ਅਕਾਲੀ ਦਲ ਨੇ ਗਰੀਬ ਜਨਤਾ ਨੂੰ ਸਹੂਲਤਾਂ ਦੇ ਕੇ ਬਾਗੋ ਬਾਗ ਕੀਤਾ ਹੈ ਇਸ ਲਈ ਤੀਜੀ

Amarjit Dhilon Bkw

ਵਾਰ ਅਕਾਲੀ ਦਲ ਦੀ ਸਰਕਾਰ ਬੜੇ ਅਰਾਮ ਨਾਲ ਬਣੇਗੀ ।ਇਹਨਾਂ ਸਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕੇ ਹਲਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਹਲਕੇ ਵਿੱਚ ਵਿਕਾਸ ਕਰਵਾ ਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।ਇਸੇ ਕਰਕੇ ਜਨਤਾ ਹੁਣ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੀ ਬੈਠੀ ਹੈ।ਉਨਾਂ ਦਾਅਵਾ ਕੀਤਾ ਕਿ  ਅਕਾਲੀ ਦਲ ਹਲਕਾ ਖੇਮਕਰਨ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਇਤਿਹਾਸ ਸਿਰਜੇਗਾ, ਕਿਉਂਕਿ ਜਿੰਨਾਂ ਵਿਕਾਸ ਸ੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਕੀਤਾ ਹੈ ਕਾਗਰਸ ਪਾਰਟੀ ਦੇ ਵੱਸ ਦੀ ਗੱਲ ਨਹੀ।ਇਸੇ ਲਈ ਇਸ ਰਾਜ ਵਿਚ ਹਰ ਵਰਗ ਖੁਸ਼ ਹਾਲ ਨਜਰ ਆ ਰਿਹਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply