Wednesday, August 12, 2026

ਅਮਰੀਕ ਸਿੰਘ ਨੇ ਨਗਰ ਕੌਂਸਲ ਧੂਰੀ ਦੇ ਕਾਰਜ ਸਾਧਕ ਦਾ ਅਹੁੱਦਾ ਸੰਭਾਲਿਆ

ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਸਥਾਨਕ ਨਗਰ ਕੌਂਸਲ ਧੂਰੀ ਵਿਖੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਅਮਰੀਕ ਸਿੰਘ ਨੇ ਕਾਰਜ ਸਾਧਕ ਅਫਸਰ ਵਜੋਂ

Amrik Singh EO Dhuri

ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਨਗਰ ਕੌਂਸਲ ਨਾਲ ਸਬੰਧਤ ਅਧੂਰੇ ਪਏ ਕੰਮ ਜਿਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕਾਂ ਨੂੰ ਨਗਰ ਕੌਂਸਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਸਥਾਨਕ ਲੋਕ ਜਦੋਂ ਮਰਜ਼ੀ ਚਾਹੁਣ, ਉਹਨਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਸ਼ਹਿਰ ਬੋਹੇ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।ਇਸ ਮੌਕੇ ਅਸ਼ਵਨੀ ਕੁਮਾਰ ਧੀਰ, ਰਣ ਸਿੰਘ (ਦੋਵੇਂ ਕੌਂਸਲਰ) ਅਤੇ ਨਗਰ ਕੌਂਸਲ ਦਾ ਸਟਾਫ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply