Tuesday, March 24, 2026

ਲੋਕ ਸਭਾ ਚੋਣ ਲਈ ਇਕ ਹੀ ਦਫਤਰ ਤੋਂ ਮਿਲਣਗੀਆਂ ਪ੍ਰਵਾਨਗੀਆਂ-ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ)- 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਾਲ ਹੀ ਹੋ ਰਹੀ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ

Basant garg

ਲਈ ਉਮੀਦਵਾਰਾਂ ਦੇ ਚੋਣ ਪ੍ਰਚਾਰ ਅਤੇ ਹੋਰ ਚੋਣ ਸਰਗਰਮੀਆਂ ਲਈ ਸਾਰੀਆਂ ਪ੍ਰਵਾਨੀਆਂ ਲਈ ਸਿੰਗਲ ਵਿੰਡੋ ਸਿਸਟਮ ਤਹਿਤ ਦੇਣ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਜਿਹਾ ਕੀਤਾ ਗਿਆ ਹੈ ਅਤੇ ਹੁਣ ਸਹਾਇਕ ਰਿਟਰਨਿੰਗ ਅਧਿਕਾਰੀ ਅੰਮ੍ਰਿਤਸਰ ਉਤਰੀ ਨੂੰ ਲੋਕ ਸਭਾ ਦੀ ਉਪ ਚੋਣ 2017 ਲਈ ਸਾਰੀਆਂ ਰਾਜਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਮੀਟਿੰਗਾਂ, ਰੈਲੀਆਂ, ਵਹੀਕਲਾਂ, ਲਾਊਡ ਸਪੀਕਰਾਂ ਆਦਿ ਦੀ ਪ੍ਰਵਾਨਗੀ ਦੇਣ ਲਈ ਅਧਿਕਾਰਤ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਅਧਿਕਾਰੀ ਦੀ ਨਿਗਰਾਨੀ ਹੇਠ ਉਮੀਦਵਾਰਾਂ ਕੋਲੋਂ ਬਿਨੈ ਪੱਤਰ ਪ੍ਰਾਪਤ ਕਰਨ ਲਈ ਨਿਗਰਾਨ ਇੰਜੀਨੀਅਰ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅੰਮ੍ਰਿਤਸਰ ਨੂੰ ਸੈਲ ਇੰਚਾਰਜ ਨਿਯੁੱਕਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਅਧਿਕਾਰੀ ਜ਼ਿਲ੍ਹਾ ਚੋਣ ਅਧਿਕਾਰੀ ਕਮ ਰਿਟਰਨਿੰਗ ਅਫਸਰ ਦੇ ਪੱਧਰ ’ਤੇ ਉਮੀਦਵਾਰਾਂ ਕੋਲੋਂ ਬਿਨੈ ਪੱਤਰ ਪ੍ਰਾਪਤ ਹੋਣ ਦੇ 36 ਘੰਟਿਆਂ ਅੰਦਰ ਮੰਜ਼ੂਰੀ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ। ਉਨਾਂ ਕਿਹਾ ਕਿ ਰਾਜਸੀ ਪਾਰਟੀਆਂ ਜਾਂ ਉਮੀਦਵਾਰ ਨੂੰ ਕਿਸੇ ਕਿਸਮ ਦੀ ਪ੍ਰਵਾਨਗੀ ਲਈ ਬਿਨੈ ਪੱਤਰ ਵੱਧ ਤੋਂ ਵੱਧ 7 ਦਿਨ ਪਹਿਲਾਂ ਅਤੇ ਘੱਟ ਤੋਂ ਘੱਟ 48 ਘੰਟੇ ਪਹਿਲਾਂ ਨਿਗਰਾਨ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਦਫਤਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦੇਣਾ ਹੋਵੇਗਾ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply