
ਫਾਜਿਲਕਾ , 11 ਜੂਨ (ਵਿਨੀਤ ਅਰੋੜਾ)- ਆਰ. ਓ. ਪਲਾਂਟ ਵਰਕਰ ਯੂਨੀਅਨ ਪੰਜਾਬ ਜ਼ਿਲਾ ਫ਼ਾਜ਼ਿਲਕਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਈ। ਅੱਜ ਤੀਜੇ ਦਿਨ ਯੂਨੀਅਨ ਦੇ ਆਗੂਆਂ ਵੱਲੋਂ ਗੁਰਮੁਖ ਦਾਸ ਬਕੈਣਵਾਲਾ, ਮਨੀ ਰਾਮ ਅਭੁੰਨ ਅਤੇ ਰਾਕੇਸ਼ ਕੁਮਾਰ ਹੀਰਾਂਵਾਲੀ ਨੂੰ ਹਾਰ ਪਹਿਨਾ ਕੇ ਭੁੱਖ ਹੜਤਾਲ ‘ਤੇ ਬਿਠਾਇਆ। ਇਸ ਮੌਕੇ ਜ਼ਿਲਾ ਪ੍ਰਧਾਨ ਰਘੁਵੀਰ ਸਾਗਰ ਗੋਬਿੰਦਗੜ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਲੰਮੇਂ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪਰ ਅਜੇ ਤਕ ਉਨਾਂ ਦੀਆਂ ਮੰਗਾਂ ‘ਤੇ ਗ਼ੌਰ ਨਹੀਂ ਕੀਤਾ ਗਿਆ। ਉਨਂ ਕਿਹਾ ਕਿ ਵਰਕਰਾਂ ਨੂੰ 1200 ਤੇ 2500 ਰੁਪਏ ਮਹੀਨਾ ਤਨਖ਼ਾਹ ਦੇ ਕੇ ਉਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਸ਼ਨੂੰ ਕੁਮਾਰ ਤਾਜਾਪੱਟੀ ਨੇ ਦੱਸਿਆ ਕਿ ਉਚ ਅਧਿਕਾਰੀਆਂ ਵੱਲੋਂ ਉਨਾਂ ਦੀਆਂ ਮੰਗਾਂ ਸੰਬੰਧੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਰਜਨੀਸ਼ ਕੁਮਾਰ ਗਦਾਂਡੋਬ, ਜਸਵਿੰਦਰ, ਸਤਪਾਲ, ਅਮਰਜੀਤ ਸਿੰਘ ਦੀਵਾਨ ਖੇੜਾ, ਜਗਪਾਲ, ਮਨੀ ਰਾਮ, ਟੇਕ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media