Thursday, August 13, 2026

ਭਗਵੰਤ ਮਾਨ ਵਲੋਂ ਪੱਤਰਕਾਰਾਂ ਨਾਲ ਗਰਮ ਮਿਜਾਜ਼ `ਚ ਗੱਲਬਾਤ ਕਰਨ ਦਾ ਪੱਤਰਕਾਰਾਂ ਨੇ ਲਿਆ ਸਖ਼ਤ ਨੋਟਿਸ

Bhagwant Maann

ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਬੀਤੇ ਦਿਨ ਜਲਾਲਾਬਾਦ ਵਿਚ ਪੱਤਰਕਾਰਾਂ ਦੇ ਨਾਲ ਵੱਖ ਵੱਖ ਮੁੱਦਿਆਂ ਨੂੰ ਲੈਕੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਜਲਾਲਾਬਾਦ ਤੋਂ ਉਮੀਦਵਾਰ ਭਗਵੰਤ ਮਾਨ ਦੇ ਪੱਤਰਕਾਰਾਂ ਦੇ ਨਾਲ ਗਰਮ ਮਿਜਾਜ ਵਿਚ ਗੱਲਬਾਤ ਕਰਨ ਦਾ ਸ਼ਹਿਰ ਦੇ ਪੱਤਰਕਾਰਾਂ ਨੇ ਸਖ਼ਤ ਨੋਟਿਸ ਲਿਆ ਹੈ। ਪ੍ਰੈਸ ਕੌਂਸਲ ਦੇ ਪ੍ਰਧਾਨ ਪ੍ਰਫੁੱਲ ਚੰਦਰ ਨਾਗਪਾਲ ਨੇ ਮਾਨ ਦੇ ਇਸ ਮਿਜਾਜ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੋਥਾ ਸਤੰਭ ਹੈ ਅਤੇ ਉਸ ਤੇ ਕਿਸੇ ਵੀ ਤਰ੍ਹਾਂ ਦੀ ਟਿਪਣੀ ਸ਼ੋਭਾ ਨਹੀਂ ਦਿੰਦੀ। ਇਸ ਤੋਂ ਇਲਾਵਾ ਸ਼ਹਿਰ ਦੇ ਹੋਰ ਕਈ ਪੱਤਰਕਾਰਾਂ ਨੇ ਵੀ ਮਾਨ ਵੱਲੋਂ ਗਰਮ ਮਿਜਾਜ ਦੇ ਨਾਲ ਗੱਲ ਕਰਨ ਨੂੰ ਲੈਕੇ ਰੋਸ ਪ੍ਰਗਟ ਕੀਤਾ ਹੈ। ਇਨ੍ਹਾਂ ਪੱਤਰਕਾਰਾਂ ਨੇ ਕਿਹਾ ਕਿ ਪੱਤਰਕਾਰਾਂ ਦੇ ਖਿਲਾਫ਼ ਕਿਸੇ ਵੀ ਤਰ੍ਹਾਂ ਦੇ ਅਸਨਮਾਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply