Tuesday, August 4, 2026

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੁਰਜੀਤ ਸਿੰਘ ਬਰਨਾਲਾ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 14 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ

Surjit Barnala

ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਗਵਰਨਰ ਰਹੇ ਸੁਰਜੀਤ ਸਿੰਘ ਬਰਨਾਲਾ ਦੇ ਅਕਾਲ ਚਲਾਣੇ `ਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਸ. ਬਰਨਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਦੇਸ਼ ਦੇ ਸਰੋਕਾਰਾਂ ਨਾਲ ਨੇੜਿਓਂ ਜੁੜੇ ਰਹੇ ਸੁਰਜੀਤ ਸਿੰਘ ਬਰਨਾਲਾ ਦੇ ਜੀਵਨ ਦਾ ਲੰਮਾ ਸਮਾਂ ਰਾਜਸੀ ਸਰਗਰਮੀਆਂ `ਤੇ ਕੇਂਦਰਿਤ ਰਿਹਾ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ. ਬਰਨਾਲਾ ਨੇ ਪੰਜਾਬ ਨੂੰ ਅਨੇਕਾਂ ਪੜਾਵਾਂ ਵਿਚੋਂ ਲੰਘਦਾ ਵੇਖਿਆ ਅਤੇ ਜਿਸਨੂੰ ਵੇਖਣ, ਪਰਖਣ ਉਪਰੰਤ ਪੰਜਾਬ ਦੀ ਰਾਜਨੀਤੀ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਈ। ਬੇਸ਼ੱਕ ਪਿਛਲੇ ਲੰਮੇ ਅਰਸੇ ਤੋਂ ਉਹ ਪੰਜਾਬ ਦੀ ਸਿਆਸਤ ਤੋਂ ਨਿੱਜੀ ਤੌਰ `ਤੇ ਲਗਭਗ ਹਾਸ਼ੀਏ `ਤੇ ਚਲੇ ਗਏ ਸਨ ਪਰ ਫਿਰ ਵੀ ਉਨ੍ਹਾਂ ਦਾ ਨਾਂ ਪੰਜਾਬ ਦੀ ਸਿਆਸਤ ਅੰਦਰ ਵੱਡੇ ਅਰਥ ਰੱਖਦਾ ਰਿਹਾ। ਉਹ ਇਕ ਸੁਹਿਰਦ ਸਿਆਸਤਦਾਨ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੰਜਾਬ ਅਤੇ ਦੇਸ਼ ਇੱਕ ਤਜ਼ਰਬੇਕਾਰ ਸਿਆਸਤਦਾਨ ਤੋਂ ਵਾਂਝਾ ਹੋ ਗਿਆ ਹੈ। ਸ. ਬਰਨਾਲਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਗੁਰੂ ਭਾਣੇ ਵਿਚ ਰਹਿਣ ਦਾ ਬਲ ਪ੍ਰਦਾਨ ਕਰਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply