Wednesday, February 25, 2026

ਆਖਿਰ ਨਵਜੋਤ ਸਿੰਘ ਸਿੱਧੂ ਨੇ ਫੜ ਹੀ ਲਿਆ ਕਾਂਗਰਸ ਦਾ ਹੱਥ

ਨਵੀਂ ਦਿੱਲੀ, 14 ਜਨਵਰੀ (ਪੰਜਾਬ ਪੋਸਟ ਬਿਊਰੋ)- ਲੰਮਾ ਸਮੇਂ ਚੱਲੇ ਘਟਨਾਕ੍ਰਮ ਤੋਂ ਬਾਅਦ ਆਖਿਰ ਨਵਜੋਤ ਸਿੰਘ ਨੇ ਅੱਜ ਕਾਂਗਰਸ ਦਾ ਹੱਥ ਫੜ

Navjot Sidhu

ਲਿਆ।ਸਾਬਕਾ ਕ੍ਰਿਕਟਰ ਅਤੇ ਅੰਮ੍ਰਿਤਸਰ ਦੀ  ਲੋਕ ਸਭਾ ਵਜੋਂ ਨੁਮਾਇੰਦਗੀ ਕਰ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਉਪਰੰਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ  ਐਲਾਨ ਕਰ ਹੀ ਦਿਤਾ ਅਤੇ ਸਿੱਧੂ ਦਾ ਰਾਹੁਲ ਗਾਂਧੀ ਨੇ ਸਿਰੋਪਾ ਭੇਟ ਕਰ ਕੇ ਸਵਾਗਤ ਕੀਤਾ।ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਕਾਂਗਰਸ ਵਿੱਚ ਆਉਣ ਦੀ ਪੁਸ਼ਟੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦਾ ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜਣਗੇ, ਜੋ ਪਹਿਲਾਂ ਹੀ ਉਨਾਂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਅਲਾਟ ਕੀਤੀ ਗਈ ਸੀ। ਜਿਕਰਯੋਗ ਹੈ ਕਿ ਸਿੱਧੂ ਜੋੜਾ ਭਾਜਪਾ ਨਾਲ ਜੁੜਿਆ ਹੋਇਆ ਸੀ ਅਤੇ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਨਾਲ ਨਰਾਜ਼ਗੀ ਕਾਰਣ ਭਾਜਪਾ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ  ਭਾਜਪਾ ਤੋਂ ਅਸਤੀਫਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।ਅਤੇ ਇਹ ਆਸ ਪ੍ਰਗਟਾਈ ਜਾ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਵਿੱਚ ਸ਼ਾਮਲ ਜੋ ਜਾਣਗੇ ਅਤੇ ਅੱਜ ਉਹ ਸੁਭਾਗ ਘੜੀ ਆ ਹੀ ਗਈ ਅਤੇ ਉਨਾਂ ਨੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਮੂੂਲੀਅਤ ਕਰ ਲਈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply